ਨਵੀਆਂ ਵੀਜ਼ਾ ਅਰਜ਼ੀਆਂ ਦੌਰਾਨ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ

ਆਸਟ੍ਰੇਲੀਆ ਵਿੱਚ ਭਾਰਤ - ਜੋਕਿ ਚੀਨ ਤੋਂ ਬਾਅਦ ਵਿਦਿਆਰਥੀਆਂ ਦਾ ਦੂਜਾ ਸਭ ਤੋਂ ਵੱਡਾ ਸਰੋਤ ਹੈ - ਤੋਂ ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿਚ 48 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਨਾਲ ਯੂਨੀਵਰਸਿਟੀਆਂ ਨੂੰ 6.6 ਬਿਲੀਅਨ ਡਾਲਰਾਂ ਦਾ ਆਰਥਕ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Applications for Australia Awards Scholarships will open from next week

Applications for Australia Awards Scholarships will open from next week Source: Getty Images/urbazon

ਗ੍ਰਹਿ ਵਿਭਾਗ ਦੇ ਤਾਜ਼ਾ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਲੰਮੇ ਸਮੇਂ ਤੋਂ ਚੱਲ ਰਹੀਆਂ ਸਰਹੱਦੀ ਪਾਬੰਦੀਆਂ ਦੇ ਕਾਰਣ ਭਾਰਤ ਤੋਂ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਇਨ੍ਹਾਂ ਪਬੰਦੀਆਂ ਕਾਰਣ ਵਿਦਿਆਰਥੀਆਂ ਵਲੋਂ ਆਸਟ੍ਰੇਲੀਆ ਨਾ ਆਉਣ ਦਾ ਇਹ ਵੱਡਾ ਸੰਕੇਤ ਮਨਿਆ ਜਾ ਰਿਹਾ ਹੈ।

ਅੰਕੜੇ ਦੱਸਦੇ ਹਨ ਕਿ ਸਾਲ 2020 ਦੇ ਦੂਜੇ ਅੱਧ ਵਿਚ ਸਿਰਫ਼ 10,549 ਅਰਜ਼ੀਆਂ ਦਾਖਲ ਕੀਤੀਆਂ ਗਈਆਂ ਜੋ ਕਿ 2019 ਦੇ ਇਸੇ ਅਰਸੇ ਦੇ ਮੁਕਾਬਲੇ ਨਵੀਆਂ ਵਿਦਿਆਰਥੀ ਵੀਜ਼ਾ ਅਰਜ਼ੀਆਂ ਨਾਲੋ 48.4 ਫੀਸਦ ਘੱਟ ਹਨ।

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਕੌਮੀ ਰਣਨੀਤੀ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਐਲਨ ਟੱਜ ਨੇ ਪੁਸ਼ਟੀ ਕੀਤੀ ਕਿ ਬਾਹਰ ਫ਼ਸੇ ਆਸਟ੍ਰੇਲੀਅਨ ਨਾਗਰਿਕਾਂ ਨੂੰ ਘਰ ਵਾਪਸ ਲਿਆਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਸਕਾਈ ਨਿਊਜ਼ ਨਾਲ਼ ਗੱਲ ਕਰਦੇ ਦਸਿਆ ਕਿ, "ਆਸਟ੍ਰੇਲੀਅਨ ਨਾਗਰਿਕਾਂ ਨੂੰ ਵਾਪਸ ਲਿਆਉਣਾ ਸਾਡੀ ਤਰਜੀਹ ਹੈ ਅਤੇ ਜਦੋਂ ਸੁਰੱਖਿਅਤ ਹੋਇਆ ਉਦੋਂ ਹੀ ਕੌਮਾਂਤਰੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸੱਦਾ ਦਿੱਤਾ ਜਾਵੇਗਾ।"

ਫੇਸਬੁੱਕ ਨੇ ਖ਼ਬਰਾਂ ਦੇ ਪਸਾਰ ਨੂੰ ਰੋਕ ਦਿੱਤਾ ਹੈ। ਕਿਰਪਾ ਕਰਕੇ ਐਸ ਬੀ ਐਸ ਪੰਜਾਬੀ ਦੀ  ਨੂੰ ਬੁੱਕਮਾਰਕ ਕਰੋ ਅਤੇ  ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ  'ਤੇ ਵੀ ਫ਼ਾਲੋ ਕਰ ਸਕਦੇ ਹੋ।

Share

Published

Updated

By Avneet Arora, Ravdeep Singh


Share this with family and friends