ਦੱਖਣੀ ਆਸਟ੍ਰੇਲੀਆ ਸਰਕਾਰ ਦੇ ਇਕ ਬੁਲਾਰੇ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਸਰਕਾਰ ਇਹ ਸੁਨਿਸ਼ਚਿਤ ਕਰੇਗੀ ਕੀ ਇਨ੍ਹਾਂ ਉਡਾਣਾਂ ਲਈ ਸੀਟਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਤਾਹੀਂ ਦਿਤੀਆਂ ਜਾਣ ਜੇ ਕਰ ਉਹ ਕਈ ਮਹੀਨਿਆਂ ਤੋਂ ਵਾਪਸ ਆਉਣ ਲਈ ਜਦੋ-ਜਹਿਦ ਕਰ ਰਹੇ ਆਸਟ੍ਰੇਲੀਆ ਦੇ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਲਈ ਕਿਸੇ ਕਿਸਮ ਦੀ ਹੋਰ ਰੁਕਾਵਟ ਪੈਦਾ ਨਾ ਕਰਦੀਆਂ ਹੋਣ।
ਪਹਿਲੇ ਗੇੜ ਵਿੱਚ ਸਿੰਗਾਪੁਰ, ਜਾਪਾਨ, ਦੱਖਣੀ ਕੋਰੀਆ, ਚੀਨ, ਵੀਅਤਨਾਮ, ਮਲੇਸ਼ੀਆ, ਹਾਂਗ ਕਾਂਗ, ਥਾਈਲੈਂਡ ਅਤੇ ਇੰਡੋਨੇਸ਼ੀਆ ਦੇ ਵਿਦਿਆਰਥੀਆਂ ਨੂੰ ਮੁਢਲੇ ਪਾਇਲਟ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ 300 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਪਾਇਲਟ ਪ੍ਰੋਗਰਾਮ ਅਧੀਨ, ਐਡੀਲੇਡ ਯੂਨੀਵਰਸਿਟੀ, ਫਲਿੰਡਰਜ਼ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਓਫ ਸਾਊਥ ਆਸਟ੍ਰੇਲੀਆ ਵਿੱਚ ਪੜ ਰਹੇ ਵਿਦਿਆਰਥੀਆਂ ਨਾਲ਼ ਸੰਪਰਕ ਕਰਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਉਪਲਬਧ ਅੰਕੜੇਆਂ ਤੋਂ ਇਹ ਜਾਣਕਾਰੀ ਮਿਲ਼ਦੀ ਹੈ ਕਿ ਦਾਖ਼ਲ ਹੋਏ ਕੁੱਲ 135,000 ਵਿਦਿਆਰਥੀ ਇਸ ਸਮੇਂ ਆਸਟ੍ਰੇਲੀਆ ਤੋਂ ਬਾਹਰ ਫ਼ਸੇ ਹੋਏ ਹਨ ਜਿਸ ਵਿਚੋਂ ਘੱਟੋ ਘੱਟ 6,600 ਵਿਦਿਆਰਥੀ ਕੇਵਲ ਭਾਰਤ ਵਿੱਚ ਹਨ ਅਤੇ ਬੇਸਬਰੀ ਨਾਲ਼ ਵਾਪਸ ਮੁੜਨ ਦੀ ਉਡੀਕ ਕਰ ਰਹੇ ਹਨ।

International students from nine locations have been invited to join the SA pilot program. Source: Getty Images
ਕੋਵੀਡ-19 ਤੋਂ ਸਭ ਤੋਂ ਵੱਧ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਇਸ ਵੇਲ਼ੇ ਦੂਜੇ ਨੰਬਰ ‘ਤੇ ਹੈ ਜਿਸਦੇ ਚਲਦਿਆਂ ਨੇੜਲੇ ਭਵਿੱਖ ਵਿੱਚ ਭਾਰਤ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਾਪਸੀ ਵਿੱਚ ਹੋਰ ਦੇਰ ਲਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ।
ਇਹ ਸਮਝਿਆ ਜਾ ਰਿਹਾ ਹੈ ਕਿ ਇਸ ਪਾਇਲਟ ਪ੍ਰੋਗਰਾਮ ਵਿੱਚ ਕੇਵਲ ਉਨ੍ਹਾਂ ਵਰਤਮਾਨ ਵਿਦਿਆਰਥੀਆਂ ਨੂੰ ਹੀ ਸੱਦਾ ਦਿੱਤਾ ਜਾਵੇਗਾ ਜੋ ਦੋ ਹਫਤਿਆਂ ਦੀ ਕੁਆਰੰਟੀਨ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਮੁਢਲੇ ਤੋਰ ਤੇ ਆਪ ਜ਼ਿਮੇਵਾਰੀ ਚਕਣ ਦੇ ਸਮਰਥ ਹੋਣਗੇ।

Image for representation only. Source: Getty Images/Amanda Mabel Photography
ਦੱਖਣੀ ਆਸਟ੍ਰੇਲੀਆ ਸਰਕਾਰ ਤੋਂ ਮਿਲ਼ੀ ਸੂਚਨਾ ਅਨੁਸਾਰ ਇਸ ਪ੍ਰੋਗਰਾਮ ਦੇ ਹਿੱਸੇ ਵਜੋਂ ਵਾਪਸ ਆਉਣ ਲਈ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਡਿਗਰੀ ਅਤੇ ਪਲੇਸਮੈਂਟਸ ਨੂੰ ਪੂਰਾ ਕਰਣ ਲਈ ਲਾਜ਼ਮੀ ਜ਼ਰੂਰਤਾਂ ਦੇ ਅਧਾਰ 'ਤੇ ਸੂਚੀਬੱਧ ਕੀਤਾ ਗਿਆ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

Upto 300 international students set to return to Adelaide Source: Abhas Parajuli
ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ sbs.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।