ਪਿਛਲੇ ਸਾਲ ਕੈਨੇਡਾ ਦੀ ਧਰਤੀ ਉੱਤੇ, ਕੈਨੇਡਾ ਦੇ ਨਾਗਰਿਕ ਇੱਕ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਖੂਫੀਆ ਏਜੰਸੀਆਂ ਦੀ ਸ਼ਮੂਲੀਅਤ ਹੋਣ ਬਾਰੇ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਸੀ।
ਬੀਤੇ ਸੋਮਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਦੋਸ਼ ਲਗਾਇਆ ਗਿਆ ਕਿ ਇਸ ਮਾਮਲੇ ਵਿੱਚ ਭਾਰਤ ਵੱਲੋਂ ‘ਇੱਕ ਬੁਨਿਆਦੀ ਗਲਤੀ’ ਕੀਤੀ ਗਈ ਹੈ।
ਓਟਾਵਾ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਟਰੂਡੋ ਨੇ ਭਾਰਤ ਦੀਆਂ ਕਾਰਵਾਈਆਂ ਨੂੰ ‘ਅਸੀਵਕਾਰਯੋਗ’ ਕਰਾਰ ਦਿੱਤਾ।
ਨਤੀਜੇ ਵਜੋਂ ਦੋਵਾਂ ਦੇਸ਼ਾਂ ਵੱਲੋਂ ਇੱਕ ਦੂਜੇ ਦੇ ਰਾਜਦੂਤ ਕੱਢ ਦਿੱਤੇ ਗਏ ਸਨ ਅਤੇ ਹੁਣ ਕੈਨੇਡਾ ਵੱਲੋਂ ਭਾਰਤ ਦੇ ਪੰਜ ਚੋਟੀ ਦੇ ਡਿਪਲੋਮੈਟ ਵੀ ਕੱਢ ਦਿੱਤੇ ਗਏ ਹਨ।
ਇਸ ਐਲਾਨ ਤੋਂ ਇੱਕ ਘੰਟੇ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਹ ਸੋਚ ਕੇ ਇੱਕ ਬੁਨਿਆਦੀ ਗਲਤੀ ਕੀਤੀ ਹੈ ਕਿ ਉਹ ਕੈਨੇਡਾ ਦੀ ਧਰਤੀ ਉੱਤੇ ਕੈਨੇਡਾ ਦੇ ਲੋਕਾਂ ਵਿਰੁੱਧ ਕਤਲ ਜਾਂ ਫ਼ਿਰੌਤੀ ਜਾਂ ਹੋਰ ਹਿੰਸਕ ਕਾਰਵਾਈਆਂ ਨੂੰ ਸਮਰਥਨ ਦੇਣ ਵਿੱਚ ਸ਼ਾਮਲ ਹੋ ਸਕਦੇ ਹਨ।
ਉਹਨਾਂ ਕਿਹਾ ਕਿ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਭਾਰਤ ਵੱਲੋਂ ਐਤਵਾਰ ਦੀ ਅੱਧੀ ਰਾਤ ਨੂੰ ਓਟਾਵਾ ਦੇ ਕਾਰਜਕਾਰੀ ਹਾਈ ਕਮਿਸ਼ਨਰ, ਸਟੀਵਰਟ ਵ੍ਹੀਲਰ, ਉਹਨਾਂ ਦੇ ਡਿਪਟੀ ਅਤੇ ਚਾਰ ਪਹਿਲੇ ਸਕੱਤਰਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਸੁਣਾਏ ਸਨ ਅਤੇ ਬਦਲੇ ਵਿੱਚ ਕੈਨੇਡਾ ਵੱਲੋਂ ਵੀ ਅਜਿਹੀ ਕਾਰਵਾਈ ਕੀਤੀ ਗਈ।
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤ ‘ਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਦੋਸ਼ ਵੀ ਲਗਾਏ ਹਨ।
ਦੂਜੇ ਪਾਸੇ ਭਾਰਤ ਵੱਲੋਂ ਨਿੱਝਰ ਕਤਲ ਮਾਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਸਾਫ ਇਨਕਾਰ ਕੀਤਾ ਗਿਆ ਹੈ।
ਦੱਸਣ ਯੋਗ ਹੈ ਕਿ ਹਰਦੀਪ ਸਿੰਘ ਨਿੱਝਰ 1997 ਵਿੱਚ ਕੈਨੇਡਾ ਆਇਆ ਸੀ ਅਤੇ 2015 ਵਿੱਚ ਉਹ ਕੈਨੇਡਾ ਦਾ ਨਾਗਰਿਕ ਬਣਿਆ ਸੀ। ਉਸ ਵੱਲੋਂ ਭਾਰਤ ਤੋਂ ਸਿੱਖਾਂ ਲਈ ਵੱਖਰੇ ਰਾਜ ਦੀ ਵਕਾਲਤ ਕੀਤੀ ਜਾ ਰਹੀ ਸੀ, ਜਿਸਨੂੰ ‘ਖ਼ਾਲਿਸਤਾਨ’ ਵਜੋਂ ਜਾਣਿਆ ਜਾਂਦਾ ਹੈ।
Hardeep Singh Nijjar was murdered in June 2023, sparking a diplomatic crisis between India and Canada. Source: AAP / Ethan Cairns
ਇਸ ਕਤਲ ਦੇ ਸਬੰਧ ਵਿੱਚ ਚਾਰ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।