ਪ੍ਰਧਾਨ ਮੰਤਰੀ ਸਕਾਟ ਮੌਰਿਸਨ ਵੱਲੋਂ ਵਿਸਾਖੀ ਮੌਕੇ ਸ਼ੁੱਭ-ਇੱਛਾਵਾਂ, ਵਿਸ਼ੇਸ਼ ਸੰਦੇਸ਼ ਵਿੱਚ ਕੀਤੀ ਸਿੱਖ ਭਾਈਚਾਰੇ ਦੀ ਪ੍ਰਸੰਸਾ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸੰਦੇਸ਼ ਸਾਂਝਾ ਕੀਤਾ ਹੈ। ਸ਼੍ਰੀ ਮੌਰਿਸਨ ਨੇ ਇਸ ਵਧਾਈ ਸੰਦੇਸ਼ ਵਿੱਚ ਕਰੋਨਾਵਾਇਰਸ ਮਹਾਂਮਾਰੀ ਦਾ ਜ਼ਿਕਰ ਕਰਦਿਆਂ ਸਿੱਖ ਭਾਈਚਾਰੇ ਵੱਲੋਂ ਮਿਲ਼ੇ ਸਹਿਯੋਗ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਵੀ ਕੀਤੀ।

Prime Minister Scott Morrison's message for Vaisakhi 2020.

Prime Minister Scott Morrison's message for Vaisakhi 2020. Source: Supplied

ਵਿਸਾਖੀ, ਸਾਡੇ ਭਾਈਚਾਰੇ ਲਈ ਇੱਕ ਮਹੱਤਵਪੂਰਨ ਦਿਨ ਹੈ ਜੋ ਹਰ ਸਾਲ ਲੋਕਾਂ ਵੱਲੋਂ 13 ਜਾਂ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ।

ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।

ਇਹੀ ਕਾਰਣ ਹੈ ਕਿ ਇਸ ਦਿਨ ਨੂੰ ਸ਼ਰਧਾ-ਪੂਰਵਕ 'ਖਾਲਸਾ ਸਾਜਨਾ ਦਿਹਾੜੇ' ਵਜੋਂ ਮਨਾਇਆ ਜਾਂਦਾ ਹੈ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਵਿਸਾਖੀ ਮੌਕੇ ਆਪਣੀਆਂ ਸ਼ੁੱਭ-ਇੱਛਾਵਾਂ ਭੇਜੀਆਂ ਹਨ।

ਉਨ੍ਹਾਂ ਬਿਆਨ ਵਿੱਚ ਕਿਹਾ, “ਮੈਂ ਆਸਟ੍ਰੇਲੀਅਨ ਸਿੱਖ ਭਾਈਚਾਰੇ ਨੂੰ ਅਗਲੇ ਸਾਲ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਹਨਾਂ ਦਾ ਆਸਟ੍ਰੇਲੀਆ ਲਈ ਪਾਏ ਯੋਗਦਾਨ ਲਈ ਧੰਨਵਾਦ ਕਰਦਾ ਹਾਂ।"
Sydney Opera House sails illuminate with image of Sikhs helping bushfire victims
ਸਿੱਖ ਵੋਲੰਟੀਅਰ ਆਸਟ੍ਰੇਲੀਆ ਦੇ ਸੇਵਾਦਾਰਾਂ ਦੀ ਸਿਡਨੀ ਓਪਰਾ ਹਾਊਸ ਉੱਤੇ ਲਾਈਟਾਂ ਰਾਹੀਂ ਸਾਂਝੀ ਕੀਤੀ ਤਸਵੀਰ Source: Supplied by SVA
ਸ਼੍ਰੀ ਮੌਰਿਸਨ ਨੇ ਕਿਹਾ ਕਿ ਦੇਸ਼ ਕਰੋਨਾਵਾਇਰਸ ਕਰਕੇ ਪੈਦਾ ਹੋਏ ਮੁਸ਼ਕਿਲ ਹਾਲਾਤਾਂ ਵਿਚੋਂ ਲੰਘ ਰਿਹਾ ਹੈ। 

ਉਨ੍ਹਾਂ ਇਸ ਮੌਕੇ ਸਿੱਖ ਭਾਈਚਾਰੇ ਦੇ "ਸਹਿਯੋਗ" ਅਤੇ "ਚੰਗੀਆਂ ਕਦਰਾਂ-ਕੀਮਤਾਂ” ਦੀ ਵੀ ਪ੍ਰਸ਼ੰਸਾ ਕੀਤੀ।

ਦੱਸਣਯੋਗ ਹੈ ਕਿ ਸਿੱਖ ਭਾਈਚਾਰੇ ਵੱਲੋਂ ਬੁਸ਼ਫਾਇਰ ਅਤੇ ਹੁਣ ਕਰੋਨਾਵਾਇਰਸ ਕਰਕੇ ਪੈਦਾ ਸਥਿਤੀ ਦੌਰਾਨ ਆਸਟ੍ਰੇਲੀਅਨ ਲੋਕਾਂ ਦੀ ਭਰਪੂਰ ਮਦਦ ਕੀਤੀ ਗਈ ਹੈ।

ਇਸ ਮਦਦ ਵਿੱਚ ਲੰਗਰ ਦੇ ਪ੍ਰਬੰਧ ਅਤੇ ਲੋੜਵੰਦਾਂ ਲਈ ਜ਼ਰੂਰਤ ਦੀ ਚੀਜ਼ਾਂ ਮੁਹਈਆ ਕਰਾਉਣਾ ਵੀ ਸ਼ਾਮਿਲ ਹੈ।
Sikh Volunteers Australia
Sikh Volunteers Australia distributing free food to people in self-isolation in Melbourne. Source: Supplied
ਇਥੇ ਇਹ ਵੀ ਦੱਸਣਯੋਗ ਹੈ ਕਿ ਕਰੋਨਾਵਾਇਰਸ ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ ਵਿਸਾਖੀ ਦੇ ਸਮਾਗਮ ਰੱਦ ਕਰਨੇ ਪਏ ਹਨ।

ਸੰਗਤਾਂ ਦੀ ਸਹੂਲਤ ਲਈ ਬਹੁਤ ਸਾਰੇ ਗੁਰਦਵਾਰਿਆਂ ਵੱਲੋਂ ਧਾਰਮਿਕ ਸਮਾਗਮਾਂ ਦੇ ਆਨਲਾਈਨ ਪ੍ਰਸਾਰਣ ਕੀਤੇ ਜਾਣ ਬਾਰੇ ਜਾਣਕਾਰੀ ਮਿਲ਼ੀ ਹੈ।

ਪਿਛਲੀ ਮਰਦਮਸ਼ੁਮਾਰੀ ਅਨੁਸਾਰ ਦੇਸ਼ ਭਰ ਵਿੱਚ 1 ਲੱਖ 26 ਹਜ਼ਾਰ ਸਿੱਖ ਰਹਿੰਦੇ ਹਨ ਜਿਸਦੇ ਚਲਦਿਆਂ ਸਿੱਖ ਧਰਮ - ਇਸਾਈ, ਇਸਲਾਮ, ਬੁੱਧ ਅਤੇ ਹਿੰਦੂ ਧਰਮ ਤੋਂ ਬਾਅਦ ਹੁਣ ਦੇਸ਼ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।

ਐਸ ਬੀ ਐਸ ਪੰਜਾਬੀ ਟੀਮ ਵੱਲੋਂ ਸਭ ਨੂੰ ਵਿਸਾਖੀ ਮੁਬਾਰਕ!!
Vaisakhi
2019 Vaisakhi celebrations at Federation Square, Melbourne. Source: Supplied
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਅਤੇ ਹੁਣ ਇਕੱਠ ਸਿਰਫ ਦੋ ਲੋਕਾਂ ਤੱਕ ਸੀਮਤ ਹੈ ਪਰ ਇਹ ਨਿਯਮ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਲਾਗੂ ਨਹੀਂ ਹੁੰਦਾ।

ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋਪਰ ਉਸ ਕੋਲ਼ ਨਾ ਜਾਓਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।

ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।

ਐਸ ਬੀ ਐਸਆਸਟ੍ਰੇਲੀਆ ਦੇ ਵੱਖੋ-ਵੱਖਰੇ ਭਾਈਚਾਰਿਆਂ ਨੂੰ ਕਰੋਨਾਵਾਇਰਸ/ਕੋਵਿਡ-19 ਬਾਰੇ ਸਮੁੱਚੀ ਅਤੇ ਤਾਜ਼ਾ-ਤਰੀਨ ਜਾਣਕਾਰੀ ਦੇਣ ਲਈ ਵਚਨਬੱਧ ਹੈ। ਜ਼ਿਆਦਾ ਜਾਣਕਾਰੀ ਲਈ sbs.com.au/coronavirus 'ਤੇ ਜਾਓ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 

Share
Published 14 April 2020 4:59pm
Updated 14 April 2020 6:13pm
By Preetinder Grewal


Share this with family and friends