ਆਸਟ੍ਰੇਲੀਆ ਤੋਂ ਬਾਹਰ ਫ਼ਸੇ ਅਸਥਾਈ ਗ੍ਰੈਜੂਏਟਾਂ ਲਈ ਵੀਜ਼ਾ ਰਿਆਇਤਾਂ ਬਾਰੇ ਹੋਵੇਗਾ ਜਲਦ ਐਲਾਨ: ਇਮੀਗ੍ਰੇਸ਼ਨ ਮੰਤਰੀ

ਬਾਹਰ ਫ਼ਸੇ ਹਜ਼ਾਰਾਂ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਨੂੰ ਇਮੀਗ੍ਰੇਸ਼ਨ ਮੰਤਰੀ ਅਲੈਕਸ ਹਾਕ ਨੇ ਭਰੋਸਾ ਦਿੱਤਾ ਹੈ ਕਿ ਆਸਟ੍ਰੇਲੀਆ ਦੀ ਸਰਕਾਰ ਜਲਦੀ ਹੀ ਮੌਜੂਦਾ 485 ਵੀਜ਼ਾ ਧਾਰਕਾਂ ਲਈ ਵੀਜ਼ਾ ਰਿਆਇਤਾਂ ਦਾ ਐਲਾਨ ਕਰੇਗੀ।

International students

Temporary graduate visa holders holding placards during a protest in Chandigarh, India on 22 March 2021. Source: Supplied by Luvpreet Singh

ਵੀਜ਼ਾ ਸਬਕਲਾਸ 485 ਉਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਹੁੰਦੀ ਹੈ ਜਿਨ੍ਹਾਂ ਨੇ ਆਸਟ੍ਰੇਲੀਆ ਵਿੱਚ ਦੋ ਸਾਲਾਂ ਦੀ ਪੜ੍ਹਾਈ ਪੂਰੀ ਕਰ ਲਈ ਹੈ ਅਤੇ ਜਿਨ੍ਹਾਂ ਨੂੰ 18 ਮਹੀਨਿਆਂ ਤੋਂ ਚਾਰ ਸਾਲਾਂ ਦੇ ਵਿਚਕਾਰ ਅਸਥਾਈ ਤੌਰ ਉੱਤੇ ਆਸਟ੍ਰੇਲੀਆ ਵਿੱਚ ਰਹਿਣ, ਕੰਮ ਕਰਨ ਅਤੇ ਪੜਾਈ ਕਰਨ ਦੀ ਇਜਾਜ਼ਤ ਹੁੰਦੀ ਹੈ।

30 ਸਤੰਬਰ ਨੂੰ ਇਮੀਗ੍ਰੇਸ਼ਨ ਮੰਤਰੀ ਅਲੈਕਸ ਹਾਕ ਨੇ ਭਰੋਸਾ ਦਿਵਾਇਆ ਕਿ ਸਰਕਾਰ ਆਉਣ ਵਾਲੇ ਹਫ਼ਤਿਆਂ ਵਿੱਚ ਆਸਟ੍ਰੇਲੀਆ ਤੋਂ ਬਾਹਰ ਫ਼ਸੇ ਮੌਜੂਦਾ 485 ਵੀਜ਼ਾ ਧਾਰਕਾਂ ਲਈ ਕੁਝ ਵੀਜ਼ਾ ਰਿਆਇਤਾਂ ਦਾ ਐਲਾਨ ਕਰੇਗੀ।

ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਵੀ ਕਿਹਾ ਕਿ ਹੁਨਰਮੰਦ ਪਰਵਾਸ ਦੀ ਮੁੜ ਸ਼ੁਰੂਆਤ ਆਸਟ੍ਰੇਲੀਆ ਦੀ ਆਰਥਿਕਤਾ ਨੂੰ ਮੁੜ ਉਭਾਰਨ ਦਾ ਇੱਕ ਮਹੱਤਵਪੂਰਣ ਹਿੱਸਾ ਹੈ।

23 ਸਤੰਬਰ ਨੂੰ ਗ੍ਰੀਨਜ਼ ਪਾਰਟੀ ਨੇ ਵੀ ਐਲਾਨ ਕੀਤਾ ਸੀ ਕਿ ਉਹ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਲਈ ਵੀਜ਼ਾ ਵਧਾਉਣ ਲਈ ਨਵੇਂ ਕਾਨੂੰਨ ਦੀ ਮੰਗ ਕਰਨਗੇ।

ਗ੍ਰਹਿ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ ਇਸ ਸਮੇਂ ਲਗਭਗ 14,000 ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕ ਆਸਟ੍ਰੇਲੀਆ ਤੋਂ ਬਾਹਰ ਫ਼ਸੇ ਹੋਏ ਹਨ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 7 October 2021 10:03am
Updated 12 August 2022 3:00pm
By Avneet Arora, Ravdeep Singh


Share this with family and friends