ਪਾਕਿਸਤਾਨੀ ਡਾਇਰੀ : ਡੰਕੀ ਲਾ ਕੇ ਯੂਰਪ ਜਾ ਰਹੇ 40 ਪਾਕਿਸਤਾਨੀਆਂ ਦੀ ਮੌਤ

refugee_boat.jpg

Source: AAP

ਡੰਕੀ ਲਾ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਯੂਰਪ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਇੱਕ ਹੋਰ ਬੇੜੀ ਡੁੱਬਣ ਦੀ ਖ਼ਬਰ ਹੈ। ਪਿਛਲੇ ਹਫ਼ਤੇ ਮਾਰਾਕੱਸ ਵਿਖੇ ਵਾਪਰੇ ਇਸ ਹਾਦਸੇ ਵਿੱਚ ਪਾਕਿਸਤਾਨ ਦੇ 40 ਨਾਗਰਿਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਕਿਸ਼ਤੀ ਵਿੱਚ ਕੁੱਲ 66 ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ 56 ਪਾਕਿਸਤਾਨੀ ਸਨ। ਹਾਦਸੇ ਵਿੱਚ ਬਾਕੀ ਬਚੇ ਲੋਕਾਂ ਤੋਂ ਪੁੱਛ-ਪੜਤਾਲ ਕਰਨ ਲਈ ਪਾਕਿਸਤਾਨੀ ਅਧਿਕਾਰੀਆਂ ਦੀ ਇੱਕ ਟੀਮ ਮਾਰਾਕੱਸ ਪਹੁੰਚੀ ਹੋਈ ਹੈ। ਕਾਬਿਲੇਗੌਰ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਤੋਂ ਡੰਕੀ ਲਾ ਕੇ ਯੂਰਪ ਵੱਲ ਜਾਣ ਵਾਲਿਆਂ ਦੀ ਗਿਣਤੀ ਵਿੱਚ ਬੜੀ ਤੇਜੀ ਨਾਲ ਵਾਧਾ ਹੋਇਆ ਹੈ। ਯਾਦ ਰਹੇ ਕਿ ਜਨਵਰੀ ਮਹੀਨੇ ਦੇ ਸ਼ੁਰੂ ਵਿੱਚ ਵੀ ਡੰਕੀ ਲਾ ਕੇ ਯੂਰਪ ਜਾ ਰਹੇ ਪਾਕਿਸਤਾਨੀਆਂ ਦੀ ਇੱਕ ਕਿਸ਼ਤੀ ਯੂਨਾਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਤੇ 88 ਪਾਕਿਸਤਾਨੀ ਨਾਗਰਿਕਾਂ ਦੀ ਮੌਤ ਹੋ ਗਈ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share