Australian Bureau of Statistics ਦੇ ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਫ਼ਰਵਰੀ 2025 ਵਿੱਚ 2,01,490 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਆਏ ਹਨ। ਇਹ ਅੰਕੜਾ 2024 ਫਰਵਰੀ ਤੋਂ ਕਿਤੇ ਵੱਧ ਹੈ ਜਦੋਂ ਕਿ ਆਸਟ੍ਰੇਲੀਆ ਵਿੱਚ 175950 ਵਿਦਿਆਰਥੀ ਆਏ ਸਨ। ਇਹ ਅੰਕੜਾ ਕੋਵਿਡ ਮਹਾਮਾਰੀ ਤੋਂ ਪਹਿਲਾਂ ਦੀ ਦਰ ਨੂੰ ਵੀ ਪਾਰ ਕਰ ਗਿਆ ਹੈ ਜਦੋਂ 183900 ਲੋਕ student ਵੀਜ਼ਾ ਉੱਤੇ ਆਸਟ੍ਰੇਲੀਆ ਆਏ ਸਨ।
ਸਟੂਡੈਂਟ ਵੀਜ਼ਿਆਂ ਵਿੱਚ ਇਹ ਉਛਾਲ ਸਵਾਲਦੇਹ ਹੈ ਕਿਉਂਕਿ ਸਰਕਾਰ ਇੰਟਰਨੈਸ਼ਨਲ ਸਟੂਡੈਂਟ ਵੀਜ਼ਾ ਉੱਤੇ ਲਗਾਮ ਲਾਉਣ ਲਈ ਕੰਮ ਕਰ ਰਹੀ ਸੀ।
ਆਉਣ ਵਾਲਿਆਂ ਚੋਣਾਂ ਵਿੱਚ ਪਰਵਾਸ ਅਤੇ ਅੰਤਰਰਾਸ਼ਟਰੀ ਵਿਦਿਆਰਥੀ ਇੱਕ ਵਡਾ ਮੁੱਦਾ ਬਣੇ ਹੋਏ ਹਨ। ਅਜਿਹੇ ਵਿੱਚ ਇਨ੍ਹਾਂ ਨਵੇਂ ਅੰਕੜਿਆਂ ਦਾ ਕੀ ਮਤਲਬ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਦਾ ਕੀ ਅਸਰ ਹੋ ਸਕਦਾ ਹੈ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਰਿਪੋਰਟ:
LISTEN TO

ਵੀਜ਼ਾ ਨਿਯਮਾਂ ਵਿੱਚ ਸਖਤੀ ਦੇ ਬਾਵਜੂਦ, ਆਸਟ੍ਰੇਲੀਆ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਉਛਾਲ
SBS Punjabi
27/03/202504:20
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।