ਆਸਟ੍ਰੇਲੀਅਨ ਸਰਕਾਰ ਦੇ ਕੋਵਿਡ-19 ਆਰਥਿਕ ਪੈਕੇਜ ਅਤੇ ਲੋਕਾਂ ਨੂੰ ਇਸਦੇ ਸੰਭਾਵੀ ਫਾਇਦੇ ਬਾਰੇ ਜਾਣਕਾਰੀ ਲਈ ਸੁਣੋ ਮੈਲਬੌਰਨ ਦੇ ਅਕਾਊਂਟੈਂਟ ਮਨਪ੍ਰੀਤ ਸਿੰਘ ਨਾਲ਼ ਕੀਤੀ ਇਹ ਵਿਸ਼ੇਸ਼ ਇੰਟਰਵਿਊ।
ਗੱਲਬਾਤ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਲਿੰਕ ਉੱਤੇ ਕਲਿਕ ਕਰੋ...ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
Manpreet Singh works as an accountant at Dandenong in Melbourne's southeast. Source: SBS Punjabi
ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈ, ਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋ, ਪਰ ਉਸ ਕੋਲ਼ ਨਾ ਜਾਓ, ਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।
ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।