ਕੋਵਿਡ-19: ਭਾਰਤ 'ਚ ਫਸੇ ਆਸਟ੍ਰੇਲੀਅਨ ਲੋਕ ਪ੍ਰੇਸ਼ਾਨ, ਹਾਈ ਕਮਿਸ਼ਨ ਵੱਲੋਂ ਸਥਿਤੀ ਦੇ ਮੱਦੇਨਜ਼ਰ ਰਜਿਸਟਰ ਹੋਣ ਦੀ ਅਪੀਲ

Jaspreet and Ramandeep

Source: Supplied

ਜਸਪ੍ਰੀਤ ਕੌਰ ਅਤੇ ਉਹਨਾਂ ਦੇ ਦੋ ਛੋਟੇ ਬੱਚੇ, ਉਹਨਾਂ ਸੈਂਕੜੇ ਆਸਟ੍ਰੇਲੀਅਨ ਲੋਕਾਂ ਵਿੱਚ ਸ਼ਾਮਿਲ ਹਨ ਜੋ ਇਸ ਵੇਲ਼ੇ ਭਾਰਤ ਵਿੱਚ ਲਾਗੂ ਜਨਤਕ ਕਰਫਿਊ ਅਤੇ ਰੱਦ ਹੋਈਆਂ ਹਵਾਈ ਉਡਾਣਾਂ ਦੇ ਮੱਦੇਨਜ਼ਰ ਬੁਰੀ ਤਰਾਂਹ ਪ੍ਰਭਾਵਿਤ ਹੋਏ ਹਨ। ਭਾਰਤ ਵਿੱਚ ਸਥਿੱਤ ਆਸਟ੍ਰੇਲੀਅਨ ਹਾਈ ਕਮਿਸ਼ਨ ਨੇ ਲੋਕਾਂ ਨੂੰ ਆਪਣੇ ਦਫਤਰ ਨਾਲ਼ ਰਜਿਸਟਰ ਹੋਣ ਦੀ ਅਪੀਲ ਕੀਤੀ ਹੈ।


ਜਸਪ੍ਰੀਤ ਕੌਰ ਕੁਝ ਦਿਨ ਪਹਿਲਾਂ ਆਪਣੇ ਬੱਚਿਆਂ ਸਮੇਤ ਭਾਰਤ ਗਏ ਸਨ ਪਰ ਕਰੋਨਾਵਾਇਰਸ ਕਾਰਨ ਪੈਦਾ ਹੋਈ ਸਥਿਤੀ ਪਿੱਛੋਂ ਉਹ ਅਜੇ ਤੱਕ ਮੁੜ ਆਸਟ੍ਰੇਲੀਆ ਵਾਪਿਸ ਨਹੀਂ ਆ ਸਕੇ।

ਉਹਨਾਂ ਦੇ ਪਤੀ ਰਮਨਦੀਪ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਇਸ ਸਬੰਧੀ ਕੋਈ ਹੱਲ ਤਲਾਸ਼ਣ ਅਤੇ ਲੋਕਾਂ ਦੀ ਮੁੜ-ਵਾਪਸੀ ਯਕੀਨੀ ਬਣਾਈ ਜਾਵੇ।

ਪੂਰੀ ਗੱਲਬਾਤ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਲਿੰਕ ਉੱਤੇ ਕਲਿਕ ਕਰੋ...

ਭਾਰਤ ਸਥਿੱਤ ਆਸਟ੍ਰੇਲੀਅਨ ਹਾਈ ਕਮਿਸ਼ਨ ਨੂੰ ਇਸ ਸਬੰਧ ਵਿੱਚ ਜਾਣੂ ਕਰਾਉਣ ਲਈ । ਤੁਹਾਨੂੰ ਆਪਣੀ ਇਹ ਜਾਣਕਾਰੀ ਸਾਂਝੀ ਕਰਨੀ ਪਵੇਗੀ -
High Commision
For more info, visit https://india.highcommission.gov.au/ Source: Supplied
ਭਾਰਤ ਲਈ ਆਸਟ੍ਰੇਲੀਅਨ ਰਾਜਦੂਤ ਬੈਰੀ ਓ’ ਫੈਰਲ ਨੇ ਕਿਹਾ ਹੈ ਕਿ ਭਾਰਤ ਵਿੱਚ ਫਸੇ ਹੋਏ ਆਸਟ੍ਰੇਲੀਅਨਾਂ ਦੀ ਵਾਪਸੀ ਉਹਨਾਂ ਲਈ ਇੱਕ ਜ਼ਰੂਰੀ ਮਸਲਾ ਹੈ।

ਉਹਨਾਂ ਨਾਲ਼ ਹੀ ਇਹ ਵੀ ਸਲਾਹ ਦਿੱਤੀ ਕਿ ਉਹ ਉੱਥੋਂ ਦੇ ਅਧਿਕਾਰੀਆਂ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਅਤੇ ਸੰਜਮ ਤੋਂ ਕੰਮ ਲੈਣ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਅਤੇ ਹੁਣ ਇਕੱਠ ਸਿਰਫ ਦੋ ਲੋਕਾਂ ਤੱਕ ਸੀਮਤ ਹੈ ਪਰ ਇਹ ਨਿਯਮ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਲਾਗੂ ਨਹੀਂ ਹੁੰਦੀ।

ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।

ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈ, ਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋ, ਪਰ ਉਸ ਕੋਲ਼ ਨਾ ਜਾਓ, ਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।

ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।

ਐਸ ਬੀ ਐਸ, ਆਸਟ੍ਰੇਲੀਆ ਦੇ ਵੱਖੋ-ਵੱਖਰੇ ਭਾਈਚਾਰਿਆਂ ਨੂੰ ਕਰੋਨਾਵਾਇਰਸ/ਕੋਵਿਡ-19 ਬਾਰੇ ਸਮੁੱਚੀ ਅਤੇ ਤਾਜ਼ਾ-ਤਰੀਨ ਜਾਣਕਾਰੀ ਦੇਣ ਲਈ ਵਚਨਬੱਧ ਹੈ। ਜ਼ਿਆਦਾ ਜਾਣਕਾਰੀ ਲਈ sbs.com.au/coronavirus 'ਤੇ ਜਾਓ।

Share