ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਡਾਕਟਰਾਂ ਨੇ ਜਤਾਈ ਡੂੰਘੀ ਚਿੰਤਾ

Farmer leader Jagjit Singh Dallewal

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ (ਇਨਸੈਟ) ਡਾ. ਸਵੈਮਾਨ ਸਿੰਘ ਦੀ ਤਸਵੀਰ। Credit: SBS PUNJABI

ਫ਼ਸਲਾਂ ਉੱਤੇ ਐਮਐਸਪੀ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੂੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱੱਲੇਵਾਲ ਪਿਛਲੇ ਕਰੀਬ 42 ਦਿਨਾਂ ਤੋਂ ਖਨੌਰੀ ਬਾਰਡਰ (ਸੰਗਰੂਰ) ਵਿਖੇ ਮਰਨ ਵਰਤ ਉੱਤੇ ਬੈਠੇ ਹਨ। ਡਾ. ਸਵੈਮਾਨ ਸਿੰਘ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਡੱਲੇਵਾਲ ਦੀ ਸਿਹਤ ਇਸ ਵੇਲੇ ਬੇਹੱਦ ਨਾਜ਼ੁਕ ਬਣੀ ਹੋਈ ਹੈ। ਡਾ. ਸਿੰਘ ਨੇ ਦੱਸਿਆ ਕਿ ਕਈ ਹਫ਼ਤਿਆਂ ਤੋਂ ਭੁੱਖੇ ਰਹਿਣ ਕਾਰਨ ਡੱਲੇਵਾਲ ਦੇ ਅੰਦਰੂਨੀ ਅੰਗ ਕਮਜ਼ੋਰ ਪੈ ਗਏ ਹਨ ਅਤੇ ਉਨ੍ਹਾਂ ਦੇ ਸਰੀਰ ਵਿੱਚ ਦੁਬਾਰਾ ਪਹਿਲਾਂ ਵਾਲੀ ਤਾਕਤ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਡਾ. ਸਵੈਮਾਨ ਸਿੰਘ ਮੁਤਾਬਿਕ 15 ਡਾਕਟਰਾਂ ਦੀ ਵਿਸ਼ੇਸ਼ ਟੀਮ ਵੱਲੋਂ ਲਗਾਤਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ…


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you