ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਅਤੇ ਆਪਣੀ ਬਾਣੀ ਰਾਹੀਂ ਲੋਕ-ਚੇਤਨਾ ਪੈਦਾ ਕਰਦੇ ਹੋਏ ਦੇਸ਼ਾਂ ਵਿਦੇਸ਼ਾਂ ਤੱਕ ਲੋਕਾਂ ਨੂੰ 'ਇੱਕ ਪ੍ਰਮਾਤਮਾ' ਦੀ ਹੋਂਦ ਦਾ ਉਪਦੇਸ਼ ਦਿੱਤਾ।
ਬਾਬਾ ਨਾਨਕ ਸਿੱਖ ਧਰਮ ਦੇ ਪੈਰੋਕਾਰ ਹੋਣ ਦੇ ਨਾਲ ਨਾਲ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੋਢੀ ਵੀ ਹਨ।
ਉਨ੍ਹਾਂ ਦੀ ਰਚਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 974 ਕਾਵਿਕ ਰੂਪਾਂ ਵਿੱਚ ਸ਼ਾਮਿਲ ਹੈ।
ਉਹਨਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਇਸ ਮੌਕੇ 'ਤੇ ਸੰਗਤ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।
ਸਾਡੇ ਪਾਕਿਸਤਾਨ ਤੋਂ ਸਹਿਯੋਗੀ ਮਸੂਦ ਮੱਲ੍ਹੀ ਵੱਲੋਂ ਲਾਹੌਰ ਦੇ ਬਾਜ਼ਾਰਾਂ ਦੀ ਸਜਾਵਟ ਤੋਂ ਲੈ ਕੇ ਸ਼੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਆਈਆਂ ਸੰਗਤਾਂ ਨਾਲ ਗੱਲਬਾਤ ਵੀ ਕੀਤੀ ਗਈ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।