ਨਨਕਾਣਾ ਸਾਹਿਬ ਵਿਖੇ 555ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਧੂਮ ਧਾਮ ਨਾਲ ਮਨਾਏ ਗਏ

Nankana Sahib photo.jpg

ਨਨਕਾਣਾ ਸਾਹਿਬ ਵਿੱਚ ਗੁਰਪੁਰਬ ਦੀਆਂ ਰੌਣਕਾਂ Nankana Sahib, Pakistan.

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਨਕਾਣਾ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਦੁਨੀਆ ਭਰ ਤੋਂ ਸਿੱਖ ਸ਼ਰਧਾਲੂਆਂ, ਲੀਡਰਾਂ ਅਤੇ ਉੱਘੀਆਂ ਸ਼ਖਸੀਅਤਾਂ ਨੇ ਹਿੱਸਾ ਲਿਆ। ਪਾਕਿਸਤਾਨ ਸਰਕਾਰ ਵੱਲੋਂ ਇਸ ਦਿਹਾੜੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ। ਇਸੇ ਤਹਿਤ ਨਗਰ ਕੀਰਤਨ ਨਿਕਲਣ ਵੇਲੇ ਕੁੱਝ ਘੰਟਿਆਂ ਲਈ ਇੰਟਰਨੇਟ ਅਤੇ ਟੈਲੀਫੋਨ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਪਾਕਿਸਤਾਨ ਦੇ ਗੁਆਂਢੀ ਮੁਲਕ ਭਾਰਤ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਨਕਾਣਾ ਸਾਹਿਬ ਪੁੱਜੇ ਸਨ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share