2021 ਦੇ ਸ਼ੁਰੂ ਵਿੱਚ ਲਾਗੂ ਹੋਣ ਵਾਲ਼ੇ ਇਨ੍ਹਾਂ ਨਵੇਂ ਨਿਯਮਾਂ ਤਹਿਤ ਜਿਨ੍ਹਾਂ ਬੀਨਾਕਾਰਾਂ ਨੇ ਆਪਣੀ ਵੀਜ਼ਾ ਅਰਜ਼ੀ ਓਫਸ਼ੋਰ ਦਾਖ਼ਲ ਕਰਾਈ ਹੈ, ਹੁਣ ਆਪਣੀਆਂ ਵੀਜ਼ਾ ਸ਼ਰਤਾਂ ਪੂਰੀਆਂ ਕਰਣ ਤੇ ਆਸਟ੍ਰੇਲੀਆ ਵਿੱਚ ਹੀ ਵੀਜ਼ਾ ਪ੍ਰਾਪਤ ਕਰ ਸਕਣਗੇ। ਪਾਰਟਨਰ ਅਤੇ ਪਰਿਵਾਰਕ ਵੀਜ਼ਾ ਬਿਨੈਕਾਰਾਂ ਨੂੰ ਵੀਜ਼ਾ ਗ੍ਰਾਂਟ ਪ੍ਰਾਪਤ ਕਰਨ ਲਈ ਹੁਣ ਦੇਸ਼ ਤੋਂ ਬਾਹਰ ਨਹੀਂ ਜਾਣਾ ਪਵੇਗਾ।
ਮੌਜੂਦਾ ਅੰਤਰਰਾਸ਼ਟਰੀ ਸਰਹੱਦਾਂ ਦੀਆਂ ਪਾਬੰਦੀਆਂ ਦੇ ਮੱਦੇਨਜ਼ਰ ਇਸ ਨਵੀਂ ਵਿਵਸਥਾ ਅਧੀਨ ਬਿਨੈਕਾਰਾਂ ਦੇ ਵੀਜ਼ਾ ਮਾਰਗ ਵਿੱਚ ਅੰਤਰਾਸ਼ਟਰੀ ਆਵਾਜਾਈ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਤੋਂ ਇਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।ਤਬਦੀਲੀਆਂ ਦੀ ਘੋਸ਼ਣਾ ਕਰਦਿਆਂ ਕਾਰਜਕਾਰੀ ਇਮੀਗ੍ਰੇਸ਼ਨ ਮੰਤਰੀ ਐਲਨ ਟੱਜ ਨੇ ਕਿਹਾ ਕਿ ਇਨ੍ਹਾਂ ਅਸਥਾਈ ਵੀਜ਼ਾ ਰਿਆਇਤਾਂ ਦਾ ਇਸ ਸਮੇਂ ਆਸਟ੍ਰੇਲੀਆ ਵਿੱਚ ਲਗਭਗ 4,000 ਬਿਨੈਕਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਮੁੱਖ ਤੌਰ ਤੇ ਉਹ ਲੋਕ ਜਿਨ੍ਹਾਂ ਨੇ ਆਫਸ਼ੋਰ ਪਾਰਟਨਰ ਵੀਜ਼ਾ ਲਈ ਅਰਜ਼ੀ ਦਿੱਤੀ ਹੈ (ਸਬਕਲਾਸ 309/100) ਇਸ ਸਹੂਲਤ ਦਾ ਲਾਭ ਉਠਾ ਸਕਣਗੇ।
Swapnil and Monika Source: Supplied
ਇਹ ਤਬਦੀਲੀਆਂ ਪ੍ਰੌਸਪੈਕਟਿਵ ਮੈਰਿਜ ਵੀਜ਼ਾ (ਸਬਕਲਾਸ 300), ਚਾਈਲਡ ਵੀਜ਼ਾ (ਸਬਕਲਾਸ 101), ਅਡੌਪਸ਼ਨ ਵੀਜ਼ਾ (ਸਬਕਲਾਸ 102), ਅਤੇ ਨਿਰਭਰ ਚਾਈਲਡ ਵੀਜ਼ਾ (ਸਬ ਕਲਾਸ 445) 'ਤੇ ਵੀ ਲਾਗੂ ਹੋਣਗੀਆਂ।ਗ੍ਰਹਿ ਮਾਮਲਿਆਂ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਸਾਲ 2019-2020 ਵਿੱਚ ਓਫਸ਼ੋਰ ਪਾਰਟਨਰ ਵੀਜ਼ਾ ਅਰਜ਼ੀਆਂ ਦਾਖ਼ਲ ਕਰਣ ਵਿੱਚ ਵੱਡੀ ਗਿਣਤੀ ਭਾਰਤ ਮੂਲ ਦੇ ਬਿਨੈਕਾਰਾਂ ਦੀ ਸੀ।
The federal government has announced visa rule concessions. Source: AAP
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ।
Labor MP Julian Hill. Source: Labor MP Julian Hill
ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ।
ਜੇਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵਿਭਿੰਨ ਭਾਈਚਾਰਿਆਂ ਨੂੰ ਕੋਵਿਡ-19 ਦੇ ਵਿਕਾਸ ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ।
ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ