- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ, ਰੂਸ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰੇਗਾ
- ਚੋਣ ਕਮਿਸ਼ਨ ਦੀ ਸਿਫਾਰਿਸ਼ ਉੱਤੇ ਦੇਸ਼ ਭਰ ਵਿੱਚ ਗ਼ੈਰ ਮਾਨਤਾ ਪ੍ਰਾਪਤ ਪਾਰਟੀਆਂ ਦੇ ਦਫ਼ਤਰਾਂ ਉੱਤੇ ਇਨਕਮ ਟੈਕਸ ਦੇ ਛਾਪੇ
- ਨਵੀਂ ਦਿੱਲੀ ਦਾ ਰਾਜਪੱਥ ਹੁਣ ਬਣਿਆ ਕਰਤੱਵਿਆ ਪੱਥ
- ਵਿਰੋਧੀ ਧਿਰਾਂ ਦੀ ਇੱਕਜੁੱਟਨਾ ਲਈ ਨਿਤਿਸ਼ ਕੁਮਾਰ ਵੱਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ
- ਸੁਪਰੀਮ ਕੋਰਟ ਦੀ ਐਸ.ਵਾਈ.ਐਲ ਮੁੱਦੇ ਉੱਤੇ ਟਿੱਪਣੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਮਾਹੌਲ ਗਰਮਾਇਆ
ਇੰਡੀਆ ਡਾਇਰੀ: ਸੁਪਰੀਮ ਕੋਰਟ ਵੱਲੋਂ ਪੰਜਾਬ ਅਤੇ ਹਰਿਆਣਾ ਨੂੰ ਐਸ.ਵਾਈ.ਐਲ ਦਾ ਮੁੱਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਸਿਫਾਰਿਸ਼
Source: Twitter
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਦਾ ਬੈਠ ਕੇ ਗੱਲਬਾਤ ਰਾਹੀਂ ਹੱਲ ਕੱਢਣ ਲਈ ਕਿਹਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਉਣ ਦੀ ਹਿਦਾਇਤ ਦਿੰਦਿਆਂ ਚਾਰ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਭਾਰਤ ਦੀਆਂ ਹਫ਼ਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ।
Share