ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਦਿਨੀ ਬਜਟ ਪੇਸ਼ ਕਰਦੇ ਸਮੇਂ ਵੱਡਾ ਹੰਗਾਮਾ ਸ਼ੁਰੂ ਹੋ ਗਿਆ। ਮੌਜੂਦਾ ਸਰਕਾਰ ਅਤੇ ਸਾਬਕਾ ਸਰਕਾਰ ਨੇ ਇਸ ਦੌਰਾਨ ਇੱਕ ਦੂਜੇ 'ਤੇ ਸ਼ਬਦੀ ਹਮਲੇ ਕੀਤੇ।
ਇਸ ਦੌਰਾਨ ਮਾਹੌਲ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "ਉਹ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਪੰਜਾਬ ਵਿੱਚ ਕੀਤੀ ਗਈ ਹਰ ਲੁੱਟ ਦਾ ਉਹ ਪੈਸਾ ਵਸੂਲਣਗੇ ਅਤੇ ਇਸਨੂੰ ਪੰਜਾਬ ਦੇ ਵਿਕਾਸ ਉੱਤੇ ਲਗਾਉਣਗੇ।"
ਇਸ ਤੋਂ ਇਲਾਵਾ ਮਹਾਂਰਾਸ਼ਟਰ ਵਿੱਚ ਸਿਆਸੀ ਸੰਕਟ ਵਿੱਚ ਘਿਰੇ ਉਥੋਂ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।