ਜਗਦੀਪ ਸਿੰਘ ਸੰਧੂ 2008 ਵਿੱਚ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਆਏ ਸਨ। ਆਪਣੇ ਸੁਨਹਿਰੀ ਭਵਿੱਖ ਦੀ ਆਸ ਦੇ ਨਾਲ-ਨਾਲ ਉਹਨਾਂ ਵਿੱਚ ਹਮੇਸ਼ਾਂ ਤੋਂ ਹੀ ਭਾਈਚਾਰੇ ਲਈ ਕੁੱਝ ਕਰਨ ਦਾ ਜਜ਼ਬਾ ਵੀ ਸੀ।
ਸ਼੍ਰੀ ਸੰਧੂ ਨੇ ਦੱਸਿਆ ਕਿ ਕੌਂਸਲਰ ਬਣਨ ਤੱਕ ਦੇ ਸਫ਼ਰ ਦੌਰਾਨ ਉਹਨਾਂ ਨੂੰ ਕਈ ਮੁਸ਼ਕਿਲਾਂ ਵੀ ਆਈਆਂ ਪਰ ਉਨ੍ਹਾਂ ਦਾ ਆਤਮ-ਵਿਸ਼ਵਾਸ ਘੱਟ ਨਹੀਂ ਹੋਇਆ ਅਤੇ ਉਨ੍ਹਾਂ ਨੇ ਕੋਸ਼ਿਸ ਕਰਨੀ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਉਹ ਖੁਦ ਨੂੰ ਬਹੁਤ ਖੁਸਕਿਸਮਤ ਸਮਝਦੇ ਹਨ ਕਿ ਉਹਨਾਂ ਨੂੰ ਇਹ ਅਹੁਦਾ ਮਿਲਿਆ ਹੈ ਪਰ ਨਾਲ ਹੀ ਉਹ ਸਮਝਦੇ ਹਨ ਕਿ ਇਸ ਇਲਾਕੇ ਦੇ ਪਹਿਲੇ ਦਸਤਾਰਧਾਰੀ ਸਿੱਖ ਕੌਂਸਲਰ ਹੋਣ ਦੇ ਨਾਲ ਉਹਨਾਂ ਦੀਆਂ ਜ਼ਿੰਮੇਵਾਰੀਆਂ ਹੋਰ ਵੀ ਵੱਧ ਜਾਂਦੀਆਂ ਹਨ।
ਸ਼੍ਰੀ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਆਪਣੇ ਵਧੀਆ ਕੰਮ ਨਾਲ ਭਾਈਚਾਰੇ ਦੀ ਨੁਮਾਇੰਦਗੀ ਕਰ ਸਕਣ।
ਪੂਰੀ ਗੱਲਬਾਤ ਸੁਨਣ ਲਈ ਪੇਜ ਉੱਪਰ ਸਾਂਝੀ ਕੀਤੀ ਗਈ ਇੰਟਰਵਿਊ ਸੁਣੋ