ਕਸ਼ਮੀਰ 'ਚ ਨਾਗਰਿਕਾਂ 'ਤੇ ਬੰਦੂਕਧਾਰੀਆਂ ਦਾ ਹਮਲਾ, ਘੱਟੋ-ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

kashmir attack.jpg

ਪੈਰਾਮੈਡਿਕਸ ਹਮਲੇ ਵਿੱਚ ਜ਼ਖਮੀ ਸੈਲਾਨੀ ਨੂੰ ਹਸਪਤਾਲ ਵਿੱਚ ਲੈ ਕੇ ਜਾਂਦੇ ਹੋਏ। Credit: AAP

ਭਾਰਤ ਦੇ ਉੱਤਰੀ ਸੂਬੇ ਕਸ਼ਮੀਰ ਵਿੱਚ ਮੰਗਲਵਾਰ ਨੂੰ ਸੈਲਾਨੀਆਂ 'ਤੇ ਅਣਪਛਾਤੇ ਬੰਦੂਕਧਾਰੀ ਲੋਕਾਂ ਨੇ ਗੋਲੀਬਾਰੀ ਕਰ ਦਿੱਤੀ। ਇਹ ਹਮਲਾ ਪ੍ਰਸਿੱਧ ਟੂਰਿਸਟ ਇਲਾਕੇ ਪਹਿਲਗਾਮ ਵਿੱਚ ਹੋਇਆ ਹੈ। ਇਸ ਹਮਲੇ ਵਿੱਚ ਘੱਟੋ-ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਹਮਲੇ ਨੂੰ ਹਾਲ ਹੀ ਦੇ ਸਾਲਾਂ ਵਿੱਚ ਕਸ਼ਮੀਰ ਵਿੱਚ ਨਾਗਰਿਕਾਂ ਉੱਤੇ ਸਭ ਤੋਂ ਘਾਤਕ ਹਮਲਾ ਦੱਸਿਆ ਜਾ ਰਿਹਾ ਹੈ। ਇਸ ਬਾਰੇ ਪੂਰੀ ਰਿਪੋਰਟ ਸੁਣੋ, ਐਸ ਬੀ ਐਸ ਪੰਜਾਬੀ ਦੀ ਇਸ ਪੇਸ਼ਕਾਰੀ ਰਾਹੀਂ।


'ਕਸ਼ਮੀਰ ਰਜ਼ਿਸਟੈਂਸ' (Kashmir Resistance) ਨਾਮ ਦੇ ਇੱਕ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਇੱਕ ਸੋਸ਼ਲ ਮੀਡੀਆ ਸੁਨੇਹੇ ਵਿੱਚ ਕਿਹਾ ਹੈ ਕਿ ਇਸ ਖੇਤਰ ਵਿੱਚ ਵਧੇਰੇ 'ਬਾਹਰੀ' ਲੋਕ ਵੱਸ ਰਹੇ ਹਨ ਅਤੇ ਇਸ ਖੇਤਰ ਵਿੱਚ ਇੱਕ 'ਜਨਸੰਖਿਆ ਤਬਦੀਲੀ' ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਕਸ਼ਮੀਰ ਦੀ ਖੇਤਰੀ ਸਰਕਾਰ ਨੇ ਇਸ ਮਹੀਨੇ ਆਪਣੀ ਵਿਧਾਨ ਸਭਾ ਨੂੰ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਭਾਰਤ ਦੇ ਅੰਦਰੋਂ ਲਗਭਗ 84,000 ਗੈਰ-ਸਥਾਨਕ ਲੋਕਾਂ ਨੂੰ ਖੇਤਰ ਵਿੱਚ ਨਿਵਾਸ ਅਧਿਕਾਰ ਦਿੱਤੇ ਗਏ ਹਨ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਸਾਈਟ X (ਟਵਿੱਟਰ) 'ਤੇ ਕਿਹਾ: "ਇਸ ਘਿਨਾਉਣੇ ਕਾਰੇ ਦੇ ਪਿੱਛੇ ਜੋ ਲੋਕ ਨੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ ... ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ!"
ਹਾਲਾਂਕਿ ਭਾਰਤੀ ਪੱਤਰਕਾਰ ਜ਼ਫਰ ਚੌਧਰੀ ਨੇ ਅਲ-ਜਜ਼ੀਰਾ ਨੂੰ ਦੱਸਿਆ ਕਿ ਕਸ਼ਮੀਰ ਰਜ਼ਿਸਟੈਂਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਉਨ੍ਹਾਂ ਦਾ ਬਿਆਨ ਕਿਸੇ ਵੀ ਅਸਲ ਸ਼ਮੂਲੀਅਤ ਦੇ ਬਿਨਾਂ ਜ਼ਿੰਮੇਵਾਰੀ ਦਾ ਦਾਅਵਾ ਕਰਨ ਵਾਲੇ ਸਮੂਹਾਂ ਦੇ ਪੈਟਰਨ ਦੀ ਪਾਲਣਾ ਕਰਦਾ ਹੈ।

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਵੀ ਸੋਗ ਦਾ ਪ੍ਰਗਟਾਵਾ ਕੀਤਾ ਹੈ।

ਵਧੇਰੀ ਜਾਣਕਾਰੀ ਲਈ ਇਹ ਪੌਡਕਾਸਟ ਸੁਣੋ:
LISTEN TO
Punjabi_23042025_Kashmir image

ਕਸ਼ਮੀਰ 'ਚ ਨਾਗਰਿਕਾਂ 'ਤੇ ਬੰਦੂਕਧਾਰੀਆਂ ਦਾ ਹਮਲਾ, ਘੱਟੋ-ਘੱਟ 20 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

SBS Punjabi

04:28
ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you