ਆਸਟ੍ਰੇਲੀਅਨ ਫੈਡਰਲ ਚੋਣਾਂ, ਭਾਰਤੀ ਭਾਈਚਾਰੇ ਲਈ ਵੱਡੀਆਂ ਪਾਰਟੀਆਂ ਦੇ ਵੱਡੇ ਐਲਾਨ

Major Parties with Indian Community.png

Major parties woo Indian-Australian voters ahead of 2025 federal election. As per the latest ABS data, Indian migrants are set to overtake as the leading country of origin for overseas-born Australians. Credit: Harpreet Kandra, Hon Jason Wood office, Amar Singh, Durga Temple Rockbank

ਆਸਟ੍ਰੇਲੀਆ ਦੀਆਂ 2025 ਫੈਡਰਲ ਚੋਣਾਂ ਵਿੱਚ ਭਾਰਤੀ ਮੂਲ ਦੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਵੱਡੀਆਂ ਸਿਆਸੀ ਪਾਰਟੀਆਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਭਾਈਚਾਰੇ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਿਛਲੇ ਦਿਨੀਂ ਕਈ ਵੱਡੇ-ਵੱਡੇ ਐਲਾਨ ਕੀਤੇ ਹਨ। ਇਨ੍ਹਾਂ ਐਲਾਨਾਂ ਵਿੱਚ 2026 ਵਿੱਚ ਹੋਣ ਵਾਲੀਆਂ ਆਸਟ੍ਰੇਲੀਅਨ ਸਿੱਖ ਖੇਡਾਂ, ਗੁਰੂਘਰਾਂ ਅਤੇ ਮੰਦਿਰਾਂ ਤੋਂ ਇਲਾਵਾ ਭਾਈਚਾਰੇ ਦੀਆਂ ਸਮਾਜਿਕ ਸੰਸਥਾਵਾਂ ਲਈ ਮਿਲੀਅਨ ਡਾਲਰਾਂ ਦੀ ਮਾਲੀ ਸਹਾਇਤਾ ਸ਼ਾਮਿਲ ਹੈ। ਸਿਆਸੀ ਪਾਰਟੀਆਂ ਨੇ ਸਪੱਸ਼ਟ ਕਿਹਾ ਹੈ ਕਿ ਇਹ ਵਾਅਦੇ ਚੋਣਾਂ ਵਿੱਚ ਜਿੱਤ ਹਾਸਲ ਹੋਣ ਤੋਂ ਬਾਅਦ ਹੀ ਪੂਰੇ ਹੋ ਸਕਣਗੇ। ਇਹਨਾਂ ਵਚਨਬੱਧਤਾਵਾਂ ਨੇ ਇੰਨ੍ਹਾ ਫੰਡਿੰਗ ਵਾਅਦਿਆਂ ਦੇ ਸੰਭਾਵੀ ਪ੍ਰਭਾਵ ਬਾਰੇ ਚਰਚਾ ਛੇੜ ਦਿੱਤੀ ਹੈ, ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share