ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਖ਼ਬਰਨਾਮਾ: ਅਮਰੀਕਾ ਤੋਂ ਕੱਢੇ 200 ਭਾਰਤੀ ਅਮਰੀਕਾ ਫੌਜ ਦੇ ਸੀ-17 ਜਹਾਜ਼ ਦੁਆਰਾ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ
Sri Guru Ram Das Ji International Airport in Amritsar, Punjab Credit: Wikipedia/HJS Creations
ਸੰਯੁਕਤ ਰਾਜ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਲਡ ਟਰੰਪ ਦੀ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਵਾਪਿਸ ਉਹਨਾਂ ਦੇ ਮੂਲ ਦੇਸ਼ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਇਸ ਦੇ ਚਲਦੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ 200 ਤੋਂ ਵੱਧ ਭਾਰਤੀਆਂ ਨੂੰ ਅੱਜ ਅਮਰੀਕੀ ਫੌਜ ਦੇ ਸੀ-17 ਜਹਾਜ਼ ਦੁਆਰਾ ਵਾਪਿਸ ਭੇਜਿਆ ਜਾ ਰਿਹਾ ਹੈ। ਇਹ ਜਹਾਜ਼ ਅੱਜ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇਗਾ।
Share