ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਟਵਿੱਟਰ ਉੱਤੇ ਕਿਹਾ ਕਿ,"ਪਾਕਿਸਤਾਨ ਨੇ ਭਾਰਤੀ ਡਿਪਲੋਮੈਟ ਨੂੰ ਬੁਲਾ ਕੇ ਦੱਸਿਆ ਹੈ ਕਿ ਇਹ ਟਿੱਪਣੀਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਕਿਹਾ ਸੀ ਕਿ ਭਾਜਪਾ ਨੇਤਾਵਾਂ ਦੇ ਪੈਗੰਬਰ ਉੱਤੇ ਦਿੱਤੇ ਗਏ ਬਿਆਨ ਦੀ ਉਹ ਕਰੜ੍ਹੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।
ਪਾਕਿਸਤਾਨ ਆਰਮਡ ਫੋਰਸਿਜ਼ ਨੇ ਵੀ ਸੋਮਵਾਰ ਨੂੰ ਭਾਰਤੀ ਅਧਿਕਾਰੀਆਂ ਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਨੇ ਨਾਂ ਸਿਰਫ ਪਾਕਿਸਤਾਨ ਦੇ ਲੋਕਾਂ ਦੀਆਂ ਬਲਕਿ ਦੁਨੀਆ ਭਰ ਦੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੂਪੁਰ ਸ਼ਰਮਾ ਨੇ ਇੱਕ ਟੈਲੀਵਿਜ਼ਨ ਬਹਿਸ ਦੌਰਾਨ ਇਤਰਾਜ਼ਯੋਗ ਟਿੱਪਣੀ ਕੀਤੀ ਸੀ, ਜਦਕਿ ਦਿੱਲੀ ਦੇ ਮੀਡੀਆ ਮੁਖੀ ਨਵੀਨ ਜਿੰਦਲ ਨੇ ਇਸ ਉੱਤੇ ਇੱਕ ਟਵੀਟ ਪੋਸਟ ਕੀਤਾ ਸੀ ਜਿਸ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।
ਭਾਜਪਾ ਵਲੋਂ ਦੋਹਾਂ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।