ਪਾਕਿਸਤਾਨ ਡਾਇਰੀ: ਮਨੁੱਖੀ ਤਸਕਰੀ ਕਰਨ ਵਾਲਿਆਂ ਖਿਲਾਫ਼ ਬਣੇਗਾ ਸਖਤ ਕਾਨੂੰਨ

Pakistan Politics_Prime MInister Shahbaz Sharif

In this photo released by the Press Information Department, newly elected Pakistani Prime Minister Shahbaz Sharif addresses during the National Assembly session, in Islamabad, Pakistan, Monday, April 11, 2022. Pakistan's parliament elected opposition lawmaker Sharif as the new prime minister Monday, following a week of political turmoil that led to the weekend ouster of Premier Imran Khan. (Press Information Department via AP) Credit: AP

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਕਰਨ ਵਾਲੇ ਲੋਕਾਂ ਖਿਲਾਫ਼ ਕਾਨੂੰਨ ਬਨਾਉਣ ਜਾ ਰਹੀ ਹੈ। ਇਸ ਮਾਮਲੇ ਵਿੱਚ ਕਾਨੂੰਨ ਅਤੇ ਨਿਆਂ ਮੰਤਰਾਲੇ ਸਮੇਤ ਬਾਕੀ ਮਹਿਕਮਿਆਂ ਨੂੰ ਵੀ ਕਹਿ ਦਿੱਤਾ ਗਿਆ ਹੈ ਕਿ ਕਾਨੂੰਨ ਜਲਦ ਤੋਂ ਜਲਦ ਬਣਾ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਦੇ ਧੰਦੇ ਵਿੱਚ ਜੁੜੇ ਲੋਕ, ਹੋਰਨਾਂ ਲੋਕਾਂ ਨੂੰ ਲਾਲਚ ਦੇ ਕੇ ਜਾਨਲੇਵਾ ਸਫਰ ਵੱਲ ਤੋਰ ਦਿੰਦੇ ਹਨ ਤੇ ਅਜਿਹੇ ਲੋਕਾਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਣੀ ਚਾਹੀਦੀ ਬਲਕਿ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਸਖਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਡੰਕੀ ਲਾ ਕੇ ਯੂਰਪ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 80 ਪਾਕਿਸਤਾਨੀ ਨਾਗਰਿਕਾਂ ਵਿੱਚੋਂ 50 ਲੋਕਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share