ਪਾਕਿਸਤਾਨ ਡਾਇਰੀ : ਅੰਤਰਰਾਸ਼ਟਰੀ ਮੁਸਾਫਰਾਂ ਦੇ ਸਾਮਾਨ ਰਾਹੀਂ ਡਰੱਗ ਸਪਲਾਈ ਕਰਦੇ ਏਅਰਪੋਰਟ ਮੁਲਾਜ਼ਮ ਕਾਬੂ

airport.jpg

ਪਾਕਿਸਤਾਨ ਡਾਇਰੀ- ਪਾਕਿਸਤਾਨ ਦੀਆਂ ਪ੍ਰਮੁੱਖ ਖ਼ਬਰਾਂ Credit: SBS

ਪਾਕਿਸਤਾਨ ਤੋਂ ਅੰਤਰਰਾਸ਼ਟਰੀ ਉਡਾਣਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੇ ਸਾਮਾਨ ਵਿੱਚ ਡਰੱਗ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਇਹ ਗਿਰੋਹ ਏਅਰਪੋਰਟ ’ਤੇ ਕੰਮ ਕਰਦੀ ਇੱਕ ਕੰਪਨੀ ਦੇ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਮੁਲਾਜ਼ਮ ਬੜੀ ਚਲਾਕੀ ਅਤੇ ਧੋਖੇ ਨਾਲ ਮੁਸਾਫ਼ਰਾਂ ਦੇ ਸਾਮਾਨ ਵਿੱਚ ਡਰੱਗ ਰੱਖ ਦਿੰਦੇ ਸਨ ਅਤੇ ਦੂਜੇ ਮੁਲਕ ਪਹੁੰਚਣ ’ਤੇ ਉਥੋਂ ਉਸ ਸਾਮਾਨ ਨੂੰ ਖਿਸਕਾ ਲੈਂਦੇ ਸਨ। ਤਾਜ਼ਾ ਮਾਮਲਾ ਯੂਕੇ ਦੇ ਇੱਕ ਨਾਗਰਿਕ ਨਾਲ ਸਾਹਮਣੇ ਆਇਆ ਜਿਸ ਤੋਂ ਬਾਅਦ ਕੰਪਨੀ ਦੇ ਸਾਰੇ 15 ਮੁਲਾਜ਼ਮ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਇਸ ਗਿਰੋਹ ਦੇ ਕੌਮਾਂਤਰੀ ਡਰੱਗ ਸਮੱਗਲਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you