ਪਾਕਿਸਤਾਨ ਡਾਇਰੀ: ਇਮਰਾਨ ਖਾਨ ਵੱਲੋਂ ਪੰਜਾਬ ਅਤੇ ਖੈਬਰ ਪਖਤੂਨਖਵਾ ਵਿਧਾਨ ਸਭਾ ਭੰਗ ਕਰਨ ਬਾਰੇ ਐਲਾਨ

News

Former Pakistan PM Imran Khan. Source: Getty

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਹੈ ਕਿ ਮੌਜੂਦਾ ਸਰਕਾਰ 'ਤੇ ਦਬਾਅ ਬਣਾਉਣ ਲਈ ਉਨ੍ਹਾਂ ਦੀ ਪਾਰਟੀ ਨਿਰਧਾਰਤ ਸਮੇਂ ਤੋਂ ਪਹਿਲਾਂ ਚੋਣਾਂ ਜਲਦੀ ਕਰਵਾਉਣ ਦੀ ਕੋਸ਼ਿਸ਼ ਵਿੱਚ, ਇਸ ਹਫਤੇ ਦੋ ਸੂਬਾਈ ਅਸੈਂਬਲੀਆਂ ਨੂੰ ਭੰਗ ਕਰ ਦੇਵੇਗੀ। ਇਹ ਤੇ ਪਾਕਿਸਤਾਨ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...


ਦੱਸਣਯੋਗ ਹੈ ਕਿ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਦੀਆਂ ਚਾਰ ਸੂਬਾਈ ਅਸੈਂਬਲੀਆਂ ਵਿੱਚੋਂ ਦੋ ਨੂੰ ਕੰਟਰੋਲ ਕਰਦੀ ਹੈ ਜਦਕਿ ਬਾਕੀ ਦੋ ਸੂਬੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸੰਘੀ ਸਰਕਾਰ ਵਲੋਂ ਨਿਯੰਤਰਿਤ ਕੀਤੇ ਜਾ ਰਹੇ ਹਨ।

ਇਮਰਾਨ ਖਾਨ ਨੇ ਇਹ ਐਲਾਨ ਕੀਤਾ ਕਿ ਪੰਜਾਬ ਅਤੇ ਖੈਬਰ ਪਖਤੂਨਖਵਾ ਵਿੱਚ ਉਨ੍ਹਾਂ ਦੀ ਸਰਕਾਰ 23 ਦਸੰਬਰ ਨੂੰ ਵਿਧਾਨ ਸਭਾ ਨੂੰ ਭੰਗ ਕਰ ਦੇਵੇਗੀ।

ਅਸੈਂਬਲੀਆਂ ਨੂੰ ਭੰਗ ਕਰਨ ਦੇ ਫੈਸਲੇ 'ਤੇ ਸੱਤਾਧਾਰੀ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ ਸਰਕਾਰ ਦੀਆਂ ਮੁੱਖ ਤਾਕਤਾਂ ਪੀ.ਐੱਮ.ਐੱਲ.-ਐੱਨ ਅਤੇ ਪੀ.ਪੀ.ਪੀ. ਦੇ ਨੇਤਾਵਾਂ ਵੱਲੋਂ ਭਾਰੀ ਇਤਰਾਜ਼ ਕੀਤਾ ਗਿਆ ਹੈ।

ਪੀ.ਐੱਮ.ਐੱਲ.-ਐੱਨ ਨੇ ਇਹ ਘੋਸ਼ਣਾ ਵੀ ਕੀਤੀ ਕਿ ਜੇ ਇਮਰਾਨ ਖਾਨ ਦੀ ਪਾਰਟੀ ਪੀ ਟੀ ਆਈ ਨੇ ਦੋਵਾਂ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਜਾਰੀ ਰੱਖਿਆ ਤਾਂ ਉਹ ਚੋਣ ਲੜਨ ਲਈ ਤਿਆਰ ਹੈ।

Share