ਪਾਕਿਸਤਾਨ ਵਿੱਚ ਡੀਜ਼ਲ-ਪੈਟਰੋਲ, ਕੈਰੋਸੀਨ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਇਆ ਹੈ।
ਕੀਮਤਾਂ ਵਿੱਚ 30 ਰੁਪਏ ਦੇ ਵਾਧੇ ਤੋਂ ਬਾਅਦ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਅਤੇ ਸ਼ਾਹਬਾਜ਼ ਸ਼ਰੀਫ਼ ਨੇ ਪਿਛਲੀ ਸਰਕਾਰ ਨੂੰ ਇਸ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਪਰ ਇਮਰਾਨ ਖਾਨ ਇਸ ਵਾਧੇ ਲਈ ਨਵੀਂ ਸਰਕਾਰ ਦੀ ਨਿਖੇਧੀ ਕਰ ਰਹੇ ਹਨ।
ਮੁਲਕ ਵਿੱਚ ਮਹਿੰਗਾਈ ਵਧਣ ਕਾਰਨ ਹੋਰ ਚੀਜ਼ਾਂ ਦੀਆਂ ਕੀਮਤਾਂ ਵਧਣ ਦਾ ਵੀ ਖਦਸ਼ਾ ਹੈ। ਸਰਕਾਰ ਬਿਜਲੀ ਦਰ ਵੀ 5 ਰੁਪਏ ਪ੍ਰਤੀ ਯੂਨਿਟ ਵਧਾਉਣ ਦੀ ਤਿਆਰੀ ਵਿੱਚ ਹੈ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।