ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੀ ਆਰਥਿਕ ਸਥਿਤੀ, ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਅਤੇ ਯੂਕਰੇਨ 'ਤੇ ਰੂਸੀ ਹਮਲੇ ਦੇ ਮੱਦੇਨਜ਼ਰ ਵਿਸ਼ਵਵਿਆਪੀ ਚੁਣੌਤੀਆਂ ਬਾਰੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਰਾਹਤ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਗਰੀਬ ਪਰਿਵਾਰਾਂ ਦੀ ਮਦਦ ਲਈ ਸਰਕਾਰ ਦੇ ਅਹਿਸਾਸ ਪ੍ਰੋਗਰਾਮ ਤਹਿਤ 80 ਲੱਖ ਪਰਿਵਾਰਾਂ ਨੂੰ ਦਿੱਤੀ ਜਾਂਦੀ ਨਕਦ ਸਹਾਇਤਾ ਨੂੰ ਮੌਜੂਦਾ 12,000 ਰੁਪਏ ਤੋਂ ਵਧਾ ਕੇ 14,000 ਕਰਨ ਦਾ ਵੀ ਐਲਾਨ ਕੀਤਾ।
ਉਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਇੰਟਰਨਸ਼ਿਪ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਗ੍ਰੈਜੂਏਟ ਡਿਗਰੀ ਵਾਲੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਣਾਲੀ ਰਾਹੀਂ 30,000 ਰੁਪਏ ਪ੍ਰਤੀ ਮਹੀਨਾ ਦੀ ਪੇਸ਼ਕਸ਼ ਕੀਤੀ ਜਾਵੇਗੀ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।