ਦੱਸਣਯੋਗ ਹੈ ਕਿ ਬ੍ਰਿਟਿਸ਼ ਫ਼ੌਜ ਨੇ ਰੌਲਟ ਐਕਟ ਜੋ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਤਾਕਤਾਂ ਪ੍ਰਦਾਨ ਕਰਦਾ ਸੀ, ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਲੋਕਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕਰ ਦਿੱਤੀ ਸੀ ਜਿਸ ’ਚ ਸੈਂਕੜੇ ਲੋਕ ਮਾਰੇ ਗਏ ਸਨ।
ਇਹ ਭਾਰਤ ’ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਘਿਨਾਉਣੀ ਕਾਰਵਾਈਆਂ ’ਚੋਂ ਇਕ ਸੀ।
ਸ੍ਰੀ ਮੋਦੀ ਨੇ ਟਵਿੱਟਰ ’ਤੇ ਲਿਖਿਆ,‘‘1919 ’ਚ ਅੱਜ ਹੀ ਦੇ ਦਿਨ ਜੱਲ੍ਹਿਆਂਵਾਲਾ ਬਾਗ ’ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਬੇਮਿਸਾਲ ਹੌਸਲਾ ਅਤੇ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।’’
ਇਸ ਮੌਕੇ ਉਨ੍ਹਾਂ ਪਿਛਲੇ ਸਾਲ ਜੱਲ੍ਹਿਆਂਵਾਲਾ ਬਾਗ ਸਮਾਰਕ ਦੇ ਨਵਿਆਏ ਗਏ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤੇ ਗਏ ਆਪਣੇ ਭਾਸ਼ਨ ਨੂੰ ਵੀ ਸਾਂਝਾ ਕੀਤਾ ਹੈ।
Tributes to those martyred in Jallianwala Bagh on this day in 1919. Their unparalleled courage and sacrifice will keep motivating the coming generations. Sharing my speech at the inauguration of the renovated complex of Jallianwala Bagh Smarak last year.
— Narendra Modi (@narendramodi)
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।