ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਪੈਰਿਸ ਉਲੰਪਿਕ ਤੋਂ ਪਰਤੇ ਖਿਡਾਰੀਆਂ ਦਾ ਪੰਜਾਬ ਸਰਕਾਰ ਵਲੋਂ ਨਕਦ ਇਨਾਮਾਂ ਨਾਲ ਸਨਮਾਨ
ਉਲੰਪਿਕ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ । Credit: CMO PUNJAB
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 8 ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਹੈ। ਚੰਡੀਗੜ੍ਹ 'ਚ ਰੱਖੇ ਇਸ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸੂਬੇ ਦੀ ਮੁਹਿੰਮ ਲਈ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ ..
Share