ਪੰਜਾਬੀ ਡਾਇਰੀ : ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ, ਵਿਧਾਨ ਸਭਾ ਵਿੱਚ ਮਤਾ ਪਾਸ

Bhagwant Mann

Bhagwant Mann invites people of Punjab ti his oat taking ceremony Source: Twitter

ਪੰਜਾਬ ਵਿਧਾਨ ਸਭਾ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਇਸ ਮਤੇ ਜ਼ਰੀਏ ਡੈਮ ਸੇਫਟੀ ਐਕਟ 2021 ਨੂੰ ਵੀ ਰੱਦ ਕਰ ਦਿੱਤਾ ਹੈ। ਸਦਨ ਨੇ ਸਰਬ ਸੰਮਤੀ ਨਾਲ ਕਿਹਾ ਕਿ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਦੀ ਇਕ ਬੂੰਦ ਵੀ ਫਾਲਤੂ ਨਹੀਂ ਹੈ। ਕਾਬਿਲੇਗੌਰ ਹੈ ਕਿ ਇਹ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ 30 ਅਪ੍ਰੈਲ ਨੂੰ ਜਾਰੀ ਕੀਤੇ ਗਏ ਹੁਕਮ ’ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਜਿਸ ਵਿੱਚ ਪੰਜਾਬ ਵੱਲੋਂ ਹਰਿਆਣਾ ਨੂੰ ਕੁੱਲ 8500 ਕਿਊਸਿਕ ਵਾਧੂ ਪਾਣੀ ਦੇਣ ਲਈ ਕਿਹਾ ਗਿਆ ਹੈ। ਜਦੋਂ ਕਿ ਪੰਜਾਬ ਪਹਿਲਾਂ ਹੀ ਭਾਖੜਾ ਡੈਮ ਤੋਂ ਗੁਆਂਢੀ ਸੂਬੇ ਨੂੰ 4000 ਕਿਊਸਿਕ ਵਾਧੂ ਪਾਣੀ ਦੇ ਰਿਹਾ ਹੈ। ਸੂਬੇ ਨੇ ਹਰਿਆਣਾ ਦੀ 4500 ਕਿਊਸਿਕ ਹੋਰ ਪਾਣੀ ਦੇਣ ਦੀ ਮੰਗ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬੇ ਦੀਆਂ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਪਹਿਲਾਂ ਹੀ ਇਸ ਮੁੱਦੇ ’ਤੇ ਸੱਤਾਧਾਰੀ ਪਾਰਟੀ, ਆਮ ਆਦਮੀ ਪਾਰਟੀ ਦਾ ਸਮਰਥਨ ਕਰ ਚੁੱਕੀਆਂ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


🔊 ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share