ਪੰਜਾਬੀ ਡਾਇਰੀ: 'ਆਪ' ਸਰਕਾਰ ਦਾ ਪਹਿਲਾ ਬਜਟ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

Punjab Budget 2022-2023

Source: Facebook/Harpal Singh Cheema

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅਸੈਂਬਲੀ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਦਿਆਂ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਪੁਲਿਸ ਦੇ ਆਧੁਨਿਕੀਕਰਨ ਤੇ ਧਿਆਨ ਦਿੰਦੇ ਹੋਏ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਬਰ-ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕਰਨ ਅਤੇ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੀ ਵਿਵਸਥਾ ਦਾ ਐਲਾਨ ਕੀਤਾ। ਇਹ ਅਤੇ ਹਫਤੇ ਦੀਆਂ ਖਬਰਾਂ ਲਈ ਸੁਣੋ ਸਾਡੀ ਪੰਜਾਬੀ ਡਾਇਰੀ...


ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ 1 ਜੁਲਾਈ ਤੋਂ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ, 117 ਮੁਹੱਲਾ ਕਲੀਨਿਕਾਂ ਦੀ ਸਥਾਪਨਾ ਅਤੇ 100 ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਜੋਂ ਅਪਗ੍ਰੇਡ ਕਰਨ ਸਮੇਤ ਹੋਰ ਪ੍ਰਸਤਾਵਾਂ ਦਾ ਐਲਾਨ ਕੀਤਾ।

ਸ੍ਰੀ ਚੀਮਾ ਨੇ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਪਹਿਲਾ ਕਾਗਜ਼ ਰਹਿਤ ਬਜਟ ਪੇਸ਼ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਤਕਰੀਬਨ 21 ਲੱਖ ਰੁਪਏ ਸਾਲਾਨਾ ਦੀ ਬੱਚਤ ਹੋਣ ਦੀ ਉਮੀਦ ਹੈ।

ਨਵੀਆਂ ਤਜਵੀਜ਼ਾਂ ਵਿੱਚ, ਸ੍ਰੀ ਚੀਮਾ ਨੇ ਪਿੰਡਾਂ ਵਿੱਚ ਮਿਆਰੀ ਸਿੱਖਿਆ ਲਿਆਉਣ ਲਈ 500 ਸਰਕਾਰੀ ਸਕੂਲਾਂ ਵਿੱਚ ਆਧੁਨਿਕ ਡਿਜੀਟਲ ਕਲਾਸਰੂਮ ਸਥਾਪਤ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿੱਚ 'ਰੂਫ ਟਾਪ ਸੋਲਰ ਪੈਨਲ ਸਿਸਟਮ' ਲਗਾਉਣ ਲਈ ਵਿਆਪਕ ਯੋਜਨਾ ਦਾ ਐਲਾਨ ਕੀਤਾ। 

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ


Share