ਪੰਜਾਬੀ ਡਾਇਰੀ : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਧੜਾਧੜ ਮਾਮਲੇ ਦਰਜ

Pollution

Farmers burning paddy stubble (Representational image). Source: Getty / Getty Images

ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕਦਿਆਂ ਕਰੀਬ 2300 ਪੁਲਿਸ ਕੇਸ ਦਰਜ ਕੀਤੇ ਹਨ ਜੋ ਆਪਣੇ-ਆਪ ’ਚ ਰਿਕਾਰਡ ਹੈ। ਪਹਿਲੀ ਨਵੰਬਰ ਤੱਕ ਪਰਾਲੀ ਸਾੜਨ ਵਾਲੇ 67 ਫ਼ੀਸਦੀ ਕਿਸਾਨਾਂ ’ਤੇ ਕੇਸ ਦਰਜ ਕੀਤੇ ਜਾ ਚੁੱਕੇ ਹਨ ਜਦੋਂ ਕਿ 48 ਫ਼ੀਸਦੀ ਕਿਸਾਨਾਂ ਦੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਜਾ ਚੁੱਕੀ ਹੈ। ਇੰਨੇ ਕੁ ਕਿਸਾਨਾਂ ਨੂੰ ਜੁਰਮਾਨੇ ਵੀ ਲਾਏ ਗਏ ਹਨ। ਪਿਛਲੇ ਵਰ੍ਹਿਆਂ ਵਿੱਚ ਸਰਕਾਰ ਨਰਮੀ ਵਰਤਦੀ ਰਹੀ ਹੈ। ਸੁਪਰੀਮ ਕੋਰਟ ਦੀ ਸਖ਼ਤੀ ਦੇ ਡਰੋਂ ਸੂਬਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਕਈ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ  ਅਤੇ  'ਤੇ ਫਾਲੋ ਕਰੋ।

Share