ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈਕੇ ਹਾਲ ਹੀ ਵਿੱਚ ਮਾਨਸਾ ਪੁਲਿਸ ਨੇ ਗਾਇਕ ਬੱਬੂ ਮਾਨ ਤੋਂ ਪੁੱਛ-ਗਿੱਛ ਕੀਤੀ ਹੈ। ਇਸ ਦੌਰਾਨ ਬੱਬੂ ਮਾਨ ਨੇ ਪੁਲਿਸ ਨੂੰ ਦੱਸਿਆ ਕਿ ਉਹਨਾਂ ਦਾ ਸਿੱਧੂ ਮੂਸੇਵਾਲਾ ਨਾਲ ਸਟੇਜ ਸਬੰਧੀ ਮਸਲਾ ਰਿਹਾ ਹੈ ਪਰ ਉਹਨਾਂ ਦਾ ਸਿੱਧੂ ਦੇ ਕਤਲ ਵਿੱਚ ਕੋਈ ਹੱਥ ਨਹੀਂ ਹੈ।
ਇਸ ਤੋਂ ਇਲਾਵਾ ਸਿੱਧੂ ਦੇ ਕਤਲਕਾਂਡ ਵਿੱਚ ਗਾਇਕ ਮਨਕੀਰਤ ਔਲਖ ਦਾ ਨਾਂ ਕਾਫੀ ਵਾਰ ਸਾਹਮਣੇ ਆਉਂਦਾ ਰਿਹਾ ਹੈ ਜਿਸ ਬਾਰੇ ਉਸਨੇ ਪਹਿਲੀ ਵਾਰ ਖੁੱਲਕੇ ਸਪੱਸ਼ਟੀਕਰਨ ਦਿੱਤਾ ਹੈ। ਔਲਖ ਦਾ ਕਹਿਣਾ ਹੈ ਕਿ ਉਸਦਾ ਸਿੱਧੂ ਮੂਸੇਵਾਲਾ ਨਾਲ ਕੋਈ ਝਗੜਾ ਜਾਂ ਦੁਸ਼ਮਨੀ ਨਹੀਂ ਸੀ ਬਲਕਿ ਉਹਨਾਂ ਦਾ ਆਪਸੀ ਰਿਸ਼ਤਾ ਬਿਲਕੁੱਲ ਆਮ ਸੀ।
ਉਧਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸਿਆਸਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲੈ ਸਕਦੇ ਹਨ।