ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਅਕਤੂਬਰ ਮਹੀਨੇ ’ਚ ਹੋ ਸਕਦੀਆਂ ਨੇ ਪੰਜਾਬ ਪੰਚਾਇਤੀ ਚੋਣਾਂ
A man inserting a ballot to a ballot box. Indian flag in front of it. Source: iStockphoto
ਪੰਜਾਬ ਸਰਕਾਰ ਇਸ ਸਾਲ ਅਕਤੂਬਰ ਮਹੀਨੇ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਕਿਸੇ ਵੇਲੇ ਵੀ ਹੋਣ ਵਾਲੀ ਇਹ ਚੋਣ ਦੋ ਪੜਾਵਾਂ ਵਿਚ ਹੋਵੇਗੀ। ਪਹਿਲੇ ਪੜਾਅ ’ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ। ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ ਪਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਰਾਜਪਾਲ ਦੀ ਮੋਹਰ ਲੱਗਣੀ ਅਜੇ ਬਾਕੀ ਹੈ। ਦੂਜੇ ਪਾਸੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ ’ਤੇ ਕਰਵਾਈਆਂ ਜਾਣਗੀਆਂ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ। ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
Share