ਪੰਜਾਬੀ ਡਾਇਰੀ : ਸੜਕੀ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਨੇ ਬਣਾਈ 'ਸੜਕ ਸੁਰੱਖਿਆ ਫੋਰਸ'
Credit: Supplied
ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਲੋਕਾਂ ਦੀਆਂ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ। ਆਪ ਪਾਰਟੀ ਦੀ ਸਰਕਾਰ ਵੱਲੋਂ ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਸੜਕ ਸੁਰੱਖਿਆ ਫੋਰਸ ਨੂੰ ਪਹਿਲੇ ਪੜਾਅ ਵਿੱਚ 144 ਅਤਿ ਆਧੁਨਿਕ ਵਾਹਨ ਦਿੱਤੇ ਗਏ ਹਨ। ਇਹ ਵਾਹਨ ਹਰ 30 ਕਿਲੋਮੀਟਰ ਦੇ ਵਕਫ਼ੇ ਨਾਲ ਤਾਇਨਾਤ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ 1296 ਨਵੇਂ ਭਰਤੀ ਪੁਲਿਸ ਮੁਲਾਜ਼ਮਾਂ ਅਤੇ ਮੌਜੂਦਾ 432 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਹ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਜਿਸ ਸਬੰਧੀ ਉਨ੍ਹਾਂ ਨੂੰ ਪੁਲਿਸ ਟਰੇਨਿੰਗ ਅਕੈਡਮੀ, ਕਪੂਰਥਲਾ ਵਿਖੇ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਹੋਰ ਵੇਰਵੇ ਲਈ ਸੁਣੋ ਆਡੀਓ ਰਿਪੋਰਟ
Share