ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਪੰਜਾਬੀ ਡਾਇਰੀ : ਸ੍ਰੀ ਅਕਾਲ ਤਖ਼ਤ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਭੇਜ ਕੇ ਮੰਗੇ ਸਪੱਸ਼ਟੀਕਰਨ
Credit: facebook/bibijagirkaur
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੀ ਮੌਤ ਨਾਲ ਸਬੰਧਤ ਲਗਭਗ ਢਾਈ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਸ ਸਬੰਧੀ ਇੱਕ ਪੱਤਰ ਅਕਾਲ ਤਖਤ ਸਕੱਤਰੇਤ ਵੱਲੋਂ ਭੇਜਿਆ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕੋਲੋਂ ਆਪਣੀ ਧੀ ਦੇ ਮੌਤ ਤੇ ਰੋਮਾਂ ਦੀ ਬੇਅਦਬੀ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਨੂੰ ਇੱਕ ਹਫਤੇ ਵਿੱਚ ਅਕਾਲ ਤਖਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਆਪਣੀ ਧੀ ਦੀ ਮੌਤ ਸਬੰਧੀ ਮਾਮਲੇ ਵਿੱਚ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦੋਸ਼ ਮੁਕਤ ਕਰਾਰ ਦਿੱਤੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਸੰਸਦੀ ਹਲਕੇ ਖਡੂਰ ਸਾਹਿਬ ਤੋਂ ਚੋਣ ਵੀ ਲੜੀ ਸੀ ਪਰ ਅਸਫ਼ਲ ਰਹੇ ਸਨ। ਉਹ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਸ਼ਾਮਲ ਹਨ।ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...
Share