ਪੰਜਾਬੀ ਡਾਇਰੀ : ਐੱਮਐੱਸਪੀ ਦੇ ਮਸਲੇ ’ਤੇ ਕਿਸਾਨਾਂ ਅਤੇ ਕੇਂਦਰ ਵਿਚਕਾਰ ਗੱਲ ਅੱਗੇ ਤੁਰੀ

epaselect INDIA FARMER PROTEST

epaselect epa11160518 Indian farmers protest as police prevent them from moving towards Delhi on the fifth day of their protest at the Shambhu Haryana-Punjab border point, 250 kilometers from Delhi, India, 17 February 2024. The farmers from several farmer associations mainly from Uttar Pradesh, Haryana and Punjab are headed in a march to Delhi from the Ambala-Shambhu, Khanauri-Jind border points, as part of a protest demanding a law guaranteeing minimum support price (MSP) for their produce. EPA/HARISH TYAGI Credit: HARISH TYAGI/EPA

ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰ ਮੰਗਾਂ ਬਾਰੇ ਕੇਂਦਰ ਤੇ ਕਿਸਾਨਾਂ ਵਿਚਕਾਰ ਅੱਜ ਚੰਡੀਗੜ੍ਹ ਵਿਚ ਹੋਈ ਛੇਵੇਂ ਗੇੜ ਦੀ ਮੀਟਿੰਗ ਵਿੱਚ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਬਾਰੇ ਗੱਲ ਅੱਗੇ ਤੁਰ ਪਈ। ਹਾਲਾਂਕਿ ਇਸ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ਪਰ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨਾਲ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੀ ਨਿਰਧਾਰਿਤ ਕਰ ਦਿੱਤੀ ਹੈ। ਮੀਟਿੰਗ ਵਿੱਚ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਤੇ ਪ੍ਰਹਿਲਾਦ ਜੋਸ਼ੀ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਮੈਂਬਰੀ ਵਫ਼ਦ ਨਾਲ ਗੱਲਬਾਤ ਕੀਤੀ। ਇਹ ਮੀਟਿੰਗ ਤਿੰਨ ਘੰਟੇ ਤੋਂ ਵੱਧ ਸਮਾਂ ਚਲੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ 3 ਕੈਬਨਿਟ ਮੰਤਰੀ ਵੀ ਮੌਜੂਦ ਸਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 


ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।


ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share