ਪੰਜਾਬੀ ਡਾਇਰੀ : ਸੂਬੇ ਦੀ ਕਰਜ਼ਾ ਹੱਦ ਵਧਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੀਤੀ ਅਪੀਲ

Bhagwant Mann CM PUNJAB

Credit: facebook/bhagwantmann

ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਲਈ ਆਪਣੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਦੇ ਵਾਧੇ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੂੰ ਭੇਜੇ ਪੱਤਰ ਵਿਚ 10 ਹਜ਼ਾਰ ਕਰੋੜ ਦੀ ਵਾਧੂ ਕਰਜ਼ਾ ਹੱਦ ਨੂੰ ਪ੍ਰਵਾਨਗੀ ਦੇਣ ਲਈ ਕਿਹਾ ਗਿਆ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਪੱਤਰ ਵਿਚ ਆਪਣੇ ਖ਼ਰਚਿਆਂ ਦੀ ਪੂਰਤੀ ਦਾ ਹਵਾਲਾ ਦਿੱਤਾ ਹੈ। ਸੂਬਾ ਸਰਕਾਰ ਨੂੰ ਜਾਪਦਾ ਹੈ ਕਿ ਮੌਜੂਦਾ ਸਾਲਾਨਾ ਕਰਜ਼ਾ ਹੱਦ ਨਾਲ ਇਸ ਵਿੱਤੀ ਵਰ੍ਹੇ ਦੌਰਾਨ ਭਰਪਾਈ ਨਹੀਂ ਹੋ ਸਕੇਗੀ। ਪੰਜਾਬ ਸਰਕਾਰ ਹੋਰ ਕਰਜ਼ਾ ਚੁੱਕ ਕੇ ਆਪਣੇ ਖ਼ਰਚਿਆਂ ਦੀ ਪੂਰਤੀ ਕਰਨਾ ਚਾਹੁੰਦੀ ਹੈ। ਸਾਲ 2024-25 ਲਈ ਪੰਜਾਬ ਦੀ ਕਰਜ਼ਾ ਹੱਦ 30,465 ਕਰੋੜ ਰੁਪਏ ਹੈ ਜਿਸ ’ਚੋਂ ਜੁਲਾਈ ਤੱਕ ਸਰਕਾਰ ਨੇ 13,094 ਕਰੋੜ ਦਾ ਕਰਜ਼ਾ ਚੁੱਕ ਲਿਆ ਹੈ। ਸੂਬਾ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ’ਚ ਕਰਜ਼ਾ ਮਿਲਿਆ ਹੈ, ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ


ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਸਾਊਥ ਏਸ਼ੀਅਨ 'ਤੇ ਸੁਣੋ।

ਸਾਨੂੰ ਤੇਤੇ ਵੀ ਫਾਲੋ ਕਰੋ।




Share