ਪੰਜਾਬੀ ਡਾਇਰੀ : ਝੋਨੇ ਦੀ ਖਰੀਦ ਅਤੇ ਲਿਫਟਿੰਗ ਤੋਂ ਨਾਖੁਸ਼ ਕਿਸਾਨਾਂ ਤੇ ਹੋਰ ਜਥੇਬੰਦੀਆਂ ਨੇ 150 ਥਾਵਾਂ ’ਤੇ ਰੋਕੀ ਆਵਾਜਾਈ

Punjabi Diary

Punjab sugarcane farmers demanding a fair price for their crop mounted a protest on the Jalandhar-Amritsar highway on 20 August. Source: Twitter

ਪੰਜਾਬ ਵਿੱਚ ਝੋਨੇ ਦੀ ਸੁਚਾਰੂ ਖਰੀਦ, ਸ਼ੈਲਰਾਂ ਅਤੇ ਗੋਦਾਮਾਂ ’ਚੋਂ ਪੁਰਾਣੇ ਮਾਲ ਦੀ ਲਿਫਟਿੰਗ ਅਤੇ ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਪੰਜਾਬ, ਆੜ੍ਹਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਨੇ ਲਗਭਗ 150 ਥਾਵਾਂ ਉੱਤੇ ਸੜਕਾਂ ਤੇ ਰੇਲਮਾਰਗਾਂ ਉੱਤੇ ਚੱਕਾ ਜਾਮ ਕੀਤਾ। ਜਾਮ ਦੌਰਾਨ ਸੜਕਾਂ ਉੱਤੇ ਬੱਸਾਂ, ਟਰੱਕਾਂ ਤੇ ਕਾਰਾਂ ਆਦਿ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਸੂਬੇ ਵਿੱਚ ਇਕੋ ਸਮੇਂ ਸੜਕ ਤੇ ਰੇਲ ਆਵਾਜਾਈ ਠੱਪ ਹੋਣ ਕਰਕੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share