16 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਸਬੰਧੀ ਕਾਨੂੰਨ ਤੋ ਬਾਅਦ ਆਈਆਂ ਪ੍ਰਤੀਕ੍ਰਿਆਵਾਂ

Social media

ਸੋਸ਼ਲ ਮੀਡੀਆ ਬੈਨ ਬਾਰੇ ਅਲੱਗ ਅਲੱਗ ਰਾਏ Source: Pixabay

ਆਸਟ੍ਰੇਲੀਆ ਦੁਨੀਆ ਦਾ ਐਸਾ ਪਹਿਲਾ ਮੁਲਕ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾ ਰਿਹਾ ਹੈ। ਇਸ ਕਾਨੂੰਨ ਦੇ ਤਹਿਤ, ਸਬੰਧਿਤ ਕੰਪਨੀਆਂ ਨੂੰ ਅਜਿਹੇ ਉਪਭੋਗਤਾਵਾਂ ਨੂੰ ਸਨੈਪਚੈਟ, ਟਿਕ ਟਾਕ, ਫੇਸਬੁੱਕ ਅਤੇ ਇੰਸਟਾਗ੍ਰਾਮ ਵਰਗੀਆਂ ਸੇਵਾਵਾਂ ਤੱਕ ਪਹੁੰਚ ਕਰਨ ਤੋਂ ਰੋਕਣ ਲਈ 'ਵਾਜਬ ਕਦਮ' ਚੁੱਕਣੇ ਹੋਣਗੇ। ਅਜਿਹਾ ਨਹੀਂ ਕਰਨ ਦੀ ਸੂਰਤ ਵਿੱਚ ਕੰਪਨੀਆਂ ਨੂੰ 50 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਸਬੰਧ ਵਿੱਚ ਰਲੀਆਂ ਮਿਲੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ। ਇਹਨਾਂ ਨੂੰ ਜਾਣਦੇ ਹਾਂ ਇਸ ਪੌਡਕਾਸਟ ਦੇ ਰਾਹੀਂ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।



Share