ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਹੋਏ ਹਜ਼ਾਰਾਂ ਪੰਜਾਬੀ, ਹਰਿਆਣਵੀ ਅਤੇ ਹੋਰ ਭਾਰਤੀ ਵਿਦਿਆਰਥੀਆਂ ਦੇ ਇਨ੍ਹਾਂ ਸਦਮੇ ਭਰੇ ਹਲਾਤਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਕਾਰਾਂ ਜ਼ਿੰਮੇਵਾਰ ਹਨ।
"ਸਰਕਾਰ ਨੇ ਕਦੇ ਵੀ ਭਾਰਤੀ ਵਿਦਿਆਰਥੀਆਂ ਦੀ ਮੈਡੀਕਲ ਸਿੱਖਿਆ ਅਤੇ ਉੱਚ ਸਿੱਖਿਆ ਲਈ ਯੂਕਰੇਨ, ਰੂਸ, ਚੀਨ, ਫਿਲੀਪੀਨਜ਼ ਅਤੇ ਤਾਜਿਕਸਤਾਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਮਜਬੂਰੀ ਨੂੰ ਨਹੀਂ ਸਮਝਿਆ," ਉਨ੍ਹਾਂ ਕਿਹਾ।
ਸ੍ਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਸਰਕਾਰੀ ਮੈਡੀਕਲ ਕਾਲਜ ਖੋਲ੍ਹਣ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਗੈਰ-ਵਾਜਬ ਫੀਸਾਂ ਵਸੂਲਣ ਤੋਂ ਰੋਕਣ ਲਈ ਠੋਸ ਯੋਜਨਾ ਤਿਆਰ ਕਰਨ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।