ਭਾਰਤ ਤੋਂ ਆਸਟ੍ਰੇਲੀਆ ਵਾਪਿਸ ਜਾਣ ਵਿੱਚ ਅਸਮਰਥ ਕਈ ਹੁਨਰਮੰਦ ਵੀਜ਼ਾ-ਧਾਰਕ ਅਤੇ ਅੰਤਰਾਸ਼ਟਰੀ ਵਿਦਿਆਰਥੀ ਮੁੜ ਆਸਟ੍ਰੇਲੀਆ ਪਹੁੰਚਣ ਲਈ ਕੋਸ਼ਿਸ਼ ਵਿੱਚ ਹਨ।
ਐਸ ਬੀ ਐਸ ਪੰਜਾਬੀ ਨਾਲ਼ ਇੰਟਰਵਿਊ ਵਿੱਚ ਤਿੰਨ ਵੀਜ਼ਾ-ਧਾਰਕਾਂ ਨੇ ਦੱਸਿਆ ਕਿ ਉਹਨਾਂ ਦੀ ਆਮਦਨ ਵਿਚਲੀ ਖੜੋਤ, ਵਧੀਆਂ ਆਰਥਿਕ ਲੋੜ੍ਹਾਂ ਜਿਸ ਵਿੱਚ ਹਰ ਮਹੀਨੇ ਜਾਂਦੀਆਂ ਨਿਰੰਤਰ ਕਿਸ਼ਤਾਂ ਅਤੇ ਘਰਾਂ ਦੇ ਕਿਰਾਏ ਸ਼ਾਮਿਲ ਹਨ, ਉਨ੍ਹਾਂ ਲਈ ਕਾਫੀ ਮੁਸ਼ਕਿਲ ਪੈਦਾ ਕਰ ਰਹੇ ਹਨ।
ਇਹਨਾਂ ਅਸਥਾਈ ਵੀਜ਼ਾ-ਧਾਰਕਾਂ ਵਿੱਚ ਨਰਸਾਂ, ਏਜਡ ਕੇਅਰ ਕਾਮੇ, ਸ਼ੈੱਫ, ਮੋਟਰ ਮਕੈਨਿਕ ਆਦਿ ਸ਼ਾਮਿਲ ਹਨ ਜੋ ਕਿਸੇ ਨਾ ਕਿਸੇ ਜ਼ਰੂਰੀ ਸਿਲਸਿਲੇ ਵਿੱਚ ਭਾਰਤ ਆਏ ਹੋਏ ਸਨ ਪਰ ਲੱਗੀਆਂ ਯਾਤਰਾ ਪਾਬੰਧੀਆਂ ਕਾਰਨ ਆਪਣੇ ਆਪ ਨੂੰ ਓਥੇ ਫਸੇ ਮਹਿਸੂਸ ਕਰ ਰਹੇ ਹਨ।
ਆਸਟ੍ਰੇਲੀਅਨ ਸਰਕਾਰ ਇਸ ਵੇਲੇ ਸਿਰਫ ਆਪਣੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਲਈ ਹੀ ਵਾਪਸੀ ਹਵਾਈ ਉਡਾਣਾਂ ਦਾ ਇੰਤਜ਼ਾਮ ਕਰ ਰਹੀ ਹੈ। ਇਸ ਵਿੱਚ ਉਨ੍ਹਾਂ ਕੁਝ ਲੋਕਾਂ ਨੂੰ 'ਕੁਝ ਖ਼ਾਸ ਹਾਲਤਾਂ’ ਦੇ ਚਲਦਿਆਂ ਛੋਟ ਦੇਣ ਦੀ ਗੱਲ ਵੀ ਆਖੀ ਹੈ।
ਐਸ ਬੀ ਐਸ ਪੰਜਾਬੀ ਨਾਲ਼ ਗੱਲ ਕਰਦਿਆਂ ਤਿੰਨ ਵੱਖਰੇ ਵੀਜ਼ਾ-ਧਾਰਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਛੋਟ ਲੈਣ ਲਈ ਅਰਜ਼ੀ ਦਿੱਤੀ ਸੀ ਜਿਸ ਦਾ ਜਵਾਬ ‘ਨਾ’ ਵਿੱਚ ਆਇਆ ਹੈ।
Read the full story in English here:
Temporary visa holders from India plea for help as more Australians set to return home
ਇਸ ਦੌਰਾਨ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਵੀ ਵਾਪਸ ਆਉਣ ਅਤੇ ਆਪਣੀ ਪੜ੍ਹਾਈ ਅਤੇ ਕੰਮ ਦੁਬਾਰਾ ਸ਼ੁਰੂ ਕਰਨ ਦੀ ਉਡੀਕ ਕਰ ਰਹੇ ਹਨ।
ਐਸ ਬੀ ਐਸ ਪੰਜਾਬੀ ਵੱਲ਼ੋਂ ਇਸ ਸਬੰਧੀ ਪ੍ਰਧਾਨ ਮੰਤਰੀ ਦਫਤਰ ਅਤੇ ਵੀਜ਼ਾ ਮਸਲਿਆਂ ਦੇ ਕਾਰਜਕਾਰੀ ਮੰਤਰੀ ਨਾਲ਼ ਵੀ ਸੰਪਰਕ ਕੀਤਾ ਗਿਆ ਹੈ
ਜੁਆਬ ਦਿੰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਇਸ ਵੇਲ਼ੇ ਉਨ੍ਹਾਂ ਦਾ ਮੁੱਖ ਧਿਆਨ ਸਿਰਫ ਆਪਣੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਹੀ ਵਾਪਿਸ ਲੈਕੇ ਆਉਣ ਵੱਲ ਹੈ।
ਗੱਲਬਾਤ ਨੂੰ ਪੰਜਾਬੀ ਵਿੱਚ ਸੁਣਨ ਲਈ ਉੱਤੇ ਬਣੇ ਪਲੇਅਰ ਤੇ ਕਲਿੱਕ ਕਰੋ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ ਅਤੇ ਹੁਣ ਇਕੱਠ ਸਿਰਫ ਦੋ ਲੋਕਾਂ ਤੱਕ ਸੀਮਤ ਹੈ ਪਰ ਇਹ ਨਿਯਮ ਆਪਣੇ ਘਰ ਪਰਿਵਾਰ ਵਿੱਚ ਵਿਚਰਦਿਆਂ ਲਾਗੂ ਨਹੀਂ ਹੁੰਦਾ।
ਜੇ ਤੁਸੀਂ ਵਿਦੇਸ਼ ਤੋਂ ਵਾਪਸ ਆਉਣ ਦੇ 14 ਦਿਨਾਂ ਦੇ ਅੰਦਰ-ਅੰਦਰ ਕੋਵਿਡ-19 ਦੇ ਲੱਛਣ ਵਧਦੇ ਹੋਏ ਵੇਖਦੇ ਹੋ ਤਾਂ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਜੇ ਤੁਹਾਨੂੰ ਕੋਈ ਵੀ ਲੱਛਣ ਨਹੀਂ ਹਨ ਪਰੰਤੂ ਤੁਸੀਂ ਕੋਵਿਡ-19 ਦੇ ਕਿਸੇ ਪੀੜ੍ਹਤ ਨਾਲ ਸੰਪਰਕ ਵਿੱਚ ਰਹੇ ਹੋ ਤਾਂ ਵੀ ਤੁਹਾਨੂੰ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
ਜੇ ਤੁਹਾਨੂੰ ਵਿਸ਼ਵਾਸ ਹੈ ਕਿ ਤੁਹਾਨੂੰ ਟੈਸਟ ਕਰਵਾਉਣ ਦੀ ਲੋੜ ਹੋ ਸਕਦੀ ਹੈ, ਆਪਣੇ ਡਾਕਟਰ ਨੂੰ ਸਹੂਲਤ ਲਈ ਸਿਰਫ ਕਾਲ ਕਰੋ, ਪਰ ਉਸ ਕੋਲ਼ ਨਾ ਜਾਓ, ਜਾਂ ਰਾਸ਼ਟਰੀ ਕਰੋਨਾਵਾਇਰਸ ਸਿਹਤ ਜਾਣਕਾਰੀ ਹਾਟਲਾਈਨ ਨਾਲ 1800 020 080 'ਤੇ ਸੰਪਰਕ ਕਰੋ।
ਜੇ ਤੁਸੀਂ ਸਾਹ ਲੈਣ ਵਿੱਚ ਔਖਿਆਈ ਮਹਿਸੂਸ ਕਰਦੇ ਹੋ ਜਾਂ ਤੁਹਾਨੂੰ ਮੈਡੀਕਲ ਐਮਰਜੈਂਸੀ ਦੇ ਚਲਦਿਆਂ ਲੋੜ ਹੈ ਤਾਂ 000 ਨੂੰ ਕਾਲ ਕਰੋ।
ਐਸ ਬੀ ਐਸ, ਆਸਟ੍ਰੇਲੀਆ ਦੇ ਵੱਖੋ-ਵੱਖਰੇ ਭਾਈਚਾਰਿਆਂ ਨੂੰ ਕਰੋਨਾਵਾਇਰਸ/ਕੋਵਿਡ-19 ਬਾਰੇ ਸਮੁੱਚੀ ਅਤੇ ਤਾਜ਼ਾ-ਤਰੀਨ ਜਾਣਕਾਰੀ ਦੇਣ ਲਈ ਵਚਨਬੱਧ ਹੈ। ਜ਼ਿਆਦਾ ਜਾਣਕਾਰੀ ਲਈ sbs.com.au/coronavirus 'ਤੇ ਜਾਓ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ