ਸੈਂਕੜੇ ਹੁਨਰ-ਅਧਾਰਿਤ ਵੀਜ਼ਾ ਧਾਰਕ ਜੋ ਇਸ ਸਮੇਂ ਭਾਰਤ ਵਿੱਚ ਆਪਣੇ ਆਪ ਨੂੰ ਫਸੇ ਹੋਏ ਮਹਿਸੂਸ ਕਰ ਰਹੇ ਹਨ ਇਸ ਸਮੇ ਮੁਸ਼ਕਿਲ ਸਥਿਤੀ ਦਾ ਸਾਮਣਾ ਕਰ ਰਹੇ ਹਨ।
ਕਰੋਨਾਵਾਇਰਸ ਕਰਕੇ ਲੱਗੀਆਂ ਯਾਤਰਾ ਪਾਬੰਧੀਆਂ ਪਿੱਛੋਂ ਉਹ ਭਾਰਤ ਤੋਂ ਆਸਟ੍ਰੇਲੀਆ ਵਾਪਿਸ ਪਹੁੰਚਣ ਲਈ ਵੀਜ਼ਾ ਅਧਿਕਾਰੀਆਂ ਤੋਂ 'ਯਾਤਰਾ-ਛੋਟ' ਲੈਣ ਲਈ ਅਪੀਲ ਵੀ ਕਰ ਰਹੇ ਹਨ ਹਾਲਾਂਕਿ ਇਸ ਸਬੰਧੀ ਪ੍ਰਵਾਨਗੀ ਦੀ ਦਰ ਬਹੁਤ ਘੱਟ ਹੈ।
Read the full story in English here:
Temporary visa holders stranded in India write to PM Scott Morrison to allow them to return to Australia
ਇਹਨਾਂ ਵਿੱਚੋਂ ਕਈਆਂ ਦੇ ਬ੍ਰਿਜਿੰਗ ਵੀਜ਼ਾ ਜਾਂ ਤਾਂ ਖ਼ਤਮ ਹੋ ਗਏ ਹਨ ਜਾਂ ਖਤਮ ਹੋਣ ਦੀ ਕਗਾਰ ਉੱਤੇ ਹਨ।
ਆਪਣੇ ਆਸਟ੍ਰੇਲੀਆ ਵਿਚਲੇ ਘਰ ਅਤੇ ਕੰਮ 'ਤੇ ਵਾਪਿਸ ਪਰਤਣ ਲਈ ਬੇਚੈਨ ਇਹਨਾਂ ਲੋਕਾਂ ਨੇ ਇੱਕ 'ਲਾਅ ਫਰਮ' ਦੀ ਸਹਾਇਤਾ ਨਾਲ਼ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਸਰਹੱਦੀ ਪਾਬੰਦੀਆਂ ਨੂੰ “ਬਦਲਣ” ਜਾਂ ਇਸ ਸਬੰਧੀ "ਛੋਟ" ਦੇਣ ਲਈ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ।
ਪੂਰੀ ਜਾਣਕਾਰੀ ਸੁਣਨ ਲਈ ਪੇਜ ਦੇ ਉੱਪਰ ਤਸਵੀਰ ਵਿੱਚ ਬਣੇ ਪਲੇਅਰ ਤੇ ਕਲਿੱਕ ਕਰੋ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।
ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ SBS.com.au/coronavirus ਉੱਤੇ ਉਪਲਬਧ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ