ਭਾਰਤੀ ਮੂਲ ਦੇ ਵਿਸ਼ਵ ਪ੍ਰਸਿੱਧ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਸੋਮਵਾਰ (16 ਦਸੰਬਰ 2024) ਨੂੰ ਸੈਨ ਫਰਾਂਸਿਸਕੋ (ਅਮਰੀਕਾ) ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 73 ਵਰ੍ਹਿਆਂ ਦੇ ਸਨ। ਜ਼ਾਕਿਰ ਹੁਸੈਨ ਤਬਲਾ ਵਾਦਕ ਹੋਣ ਦੇ ਨਾਲ-ਨਾਲ ਸੰਗੀਤਕਾਰ, ਮਿਊਜ਼ਿਕ ਪ੍ਰੋਡਿਊਸਰ ਅਤੇ ਫਿਲਮ ਅਦਾਕਾਰ ਵੀ ਸਨ। ਭਾਰਤ ਸਰਕਾਰ ਵਲੋਂ ਦਿੱਤੇ ਜਾਂਦੇ ਸਿਖਰਲੇ ਸਨਮਾਨ ਪਦਮਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਵਰਗੇ ਪੁਰਸਕਾਰਾਂ ਤੋਂ ਇਲਾਵਾ ਉਨ੍ਹਾਂ ਕੌਮਾਂਤਰੀ ਪੱਧਰ ’ਤੇ ਗੈ੍ਮੀ ਐਵਾਰਡ ਵੀ ਪ੍ਰਾਪਤ ਕੀਤੇ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।